ਨੈਸ਼ਨਲ ਡੈਸਕ- ਅਮਰਨਾਥ ਯਾਤਰਾ 2026 ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ ਅੱਜ ਯਾਨੀ 15 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਰਜਿਸਟਰੇਸ਼ਨ ਦੇ ਪਹਿਲੇ ਹੀ ਦਿਨ ਵੱਖ-ਵੱਖ ਬੈਂਕਾਂ ਦੇ ਬਾਹਰ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲਾਈਨਾਂ ਦੇਖਣ ਨੂੰ ਮਿਲਿਆ। ਪੰਜਾਬ ਨੈਸ਼ਨਲ ਬੈਂਕ ਅਤੇ ਜੇਐਂਡਕੇ ਬੈਂਕ ਦੇ ਬਾਹਰ ਲੋਕਾਂ ਦੀ ਭਾਰੀ ਭੀੜ ਦੇਖੀ ਜਾ ਸਕਦੀ ਹੈ।

ਯਾਤਰਾ 'ਤੇ ਜਾਣ ਦੇ ਇਛੁੱਕ ਸ਼ਰਧਾਲੂ ਜ਼ਰੂਰੀ ਦਸਤਾਵੇਜ਼ਾਂ ਨਾਲ ਰਜਿਸਟਰੇਸ਼ਨ ਫਾਰਮ ਲੈਣ ਅਤੇ ਜਮ੍ਹਾਂ ਕਰਵਾਉਣ ਲਈ ਬੈਂਕਾਂ 'ਚ ਪਹੁੰਚ ਰਹੇ ਹਨ। ਇਸ ਵਾਰ ਵੀ ਵੱਡੀ ਗਿਣਤੀ 'ਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਨੂੰ ਲੈ ਕੇ ਸੁਰੱਖਿਆ ਅਤੇ ਸਿਹਤ ਸਹੂਲਤਾਂ ਨੂੰ ਪ੍ਰਸ਼ਾਸਨ ਚੌਕਸ ਨਜ਼ਰ ਆ ਰਿਹਾ ਹੈ। ਯਾਤਰਾ ਲਈ ਮੈਡੀਕਲ ਸਰਟੀਫਿਕੇਟ ਜ਼ਰੂਰੀ ਕੀਤਾ ਗਿਆ ਹੈ, ਜਿਸ ਨਾਲ ਯਾਤਰੀਆਂ ਦੀ ਸੁਰੱਖਿਆ ਯਕੀਨੀ ਕੀਤੀ ਜਾ ਸਕੇ। ਦੱਸਣਯੋਗ ਹੈ ਕਿ ਅਮਰਨਾਥ ਯਾਤਰਾ 3 ਜੁਲਾਈ 2026 ਤੋਂ ਸ਼ੁਰੂ ਹੋਵੇਗੀ ਅਤੇ ਇਸ ਦਾ ਸਮਾਪਨ ਰੱਖੜੀ ਵਾਲੇ ਦਿਨ ਹੋਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਹੌਰ 'ਚ 'ਜਲ੍ਹਿਆਂਵਾਲਾ ਬਾਗ' ਹੱਤਿਆਕਾਂਡ ਦੇ ਸਾਕੇ ਨੂੰ ਕੀਤਾ ਗਿਆ ਯਾਦ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
NEXT STORY