ਜ਼ੀਰਾ (ਸਤੀਸ਼) : ਜ਼ੀਰਾ ਵਿਚ ਇਕ ਦਰਦਨਾਕ ਘਟਨਾ ਵਾਪਰੀ ਹੈ, ਜਿਸ ਵਿਚ ਇਕ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਐਂਬੂਲੈਂਸ ਵਿਚ ਲੈ ਕੇ ਜਾਂਦੇ ਸਮੇਂ ਵਾਪਰੇ ਹਾਦਸੇ ਵਿਚ ਇਕ ਮਹਿਲਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਨੀਲੇ ਵਾਲਾ ਦੇ ਵਸਨੀਕ ਇਕ 16 ਸਾਲ ਦੇ ਲੜਕੇ ਦੀ ਵੀਰਵਾਰ ਸਵੇਰੇ ਇਕ ਕੈਂਟਰ ਨਾਲ ਟੱਕਰ ਹੋ ਜਾਣ ਦੇ ਚੱਲਦਿਆਂ ਮੌਤ ਹੋ ਗਈ ਸੀ। ਮ੍ਰਿਤਕ ਲੜਕੇ ਦੇ ਰਿਸ਼ਤੇਦਾਰ ਉਸ ਦੀ ਮ੍ਰਿਤਕ ਦੇਹ ਨੂੰ ਸ਼ਾਮ ਸਮੇਂ ਐਂਬੂਲੈਂਸ ਵਿਚ ਆਪਣੇ ਪਿੰਡ ਲੈ ਕੇ ਜਾ ਰਹੇ ਸਨ ਤਾਂ ਐਂਬੂਲੈਂਸ ਦੀ ਸਾਹਮਣੇ ਤੋਂ ਆ ਰਹੀ ਸਵਿਫਟ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ
ਇਹ ਟੱਕਰ ਇੰਨੀ ਭਿਆਨਕ ਸੀ ਕਿ ਐਂਬੂਲੈਂਸ ਦੋ ਤਿੰਨ ਪਲਟੀਆਂ ਖਾਂਦੀ ਹੋਈ ਖੇਤਾਂ ਵਿਚ ਜਾ ਡਿੱਗੀ ਇਸ ਹਾਦਸੇ ਵਿਚ ਐਂਬੂਲੈਂਸ ਸਵਾਰ ਛੇ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਇਕ ਮਹਿਲਾ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਮਹਿਲਾ ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਨੂੰ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਿਜਲੀ ਦੇ ਬਿੱਲਾਂ ਨੂੰ ਲੈ ਕੇ ਪੰਜਾਬ ਪਾਵਰਕਾਮ ਵਿਭਾਗ ਦਾ ਵੱਡਾ ਫ਼ੈਸਲਾ, ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਖਾਲਸਾ ਕਾਲਜ ਦੀ ਪ੍ਰੋਫੈਸਰ ਨੇ ਕੀਤੀ ਖੁਦਕੁਸ਼ੀ, ਹੋਸਟਲ 'ਚੋਂ ਮਿਲੀ ਲਾਸ਼
NEXT STORY