ਗੋਰਾਇਆਂ (ਮਨੀਸ਼ ਬਾਵਾ) : ਜੇਕਰ ਅੱਜ ਤੁਸੀਂ ਵੀ ਲੁਧਿਆਣਾ ਤੋਂ ਜਲੰਧਰ ਵੱਲ ਜਾਂ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੇ ਹੋ ਤਾਂ ਤੁਹਾਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ 108 ਐਂਬੂਲੈਂਸ ਚਾਲਕਾਂ ਵੱਲੋਂ ਅੱਜ ਫਿਲੌਰ-ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ 'ਤੇ ਜਾਮ ਲਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾਣਾ ਹੈ। ਪੂਰੇ ਪੰਜਾਬ ਤੋਂ 108 ਐਂਬੂਲੈਂਸ ਚਾਲਕ ਇੱਥੇ ਲਾ ਕੇ ਆਪਣਾ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ' ਦਾ ਦੂਜਾ ਦਿਨ, ਥਾਂ-ਥਾਂ ਕੀਤਾ ਜਾ ਰਿਹਾ ਭਰਵਾਂ ਸੁਆਗਤ (ਤਸਵੀਰਾਂ)
ਇਸ ਸਬੰਧੀ ਸੰਤੋਖ ਸਿੰਘ ਗਿੱਲ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਨਾਲ ਉਨ੍ਹਾਂ ਦੀ 9 ਤਾਰੀਖ਼ ਨੂੰ ਮੀਟਿੰਗ ਹੋਈ ਸੀ, ਜਿਸ 'ਚ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਦੱਸਿਆ ਸੀ ਅਤੇ ਸਰਕਾਰ ਨੂੰ 72 ਘੰਟਿਆਂ ਦਾ ਅਲਟੀਮੇਟਮ ਵੀ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਦੇ ਕਾਰਨ ਅਲਟੀਮੇਟਮ ਦਾ ਸਮਾਂ ਖ਼ਤਮ ਹੋ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਨੇ 'ਭਾਰਤ ਜੋੜੋ ਯਾਤਰਾ' ਤੋਂ ਪਹਿਲਾਂ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਨੂੰ ਕੀਤਾ ਨਜ਼ਰਬੰਦ
ਉਨ੍ਹਾਂ ਕਿਹਾ ਕਿ ਅੱਜ ਪੂਰੇ ਪੰਜਾਬ 'ਚ 108 ਐਂਬੂਲੈਂਸ ਚਾਲਕਾਂ ਵੱਲੋਂ ਹੜਤਾਲ ਕੀਤੀ ਗਈ ਹੈ ਅਤੇ ਕੋਈ ਵੀ ਮਰੀਜ਼ 108 ਐਂਬੂਲੈਂਸ ਦੀ ਉਡੀਕ ਨਾ ਕਰੇ ਕਿਉਂਕਿ ਐਂਬੂਲੈਂਸ ਚਾਲਕਾਂ ਵੱਲੋਂ ਅੱਜ ਹਾਈਵੇਅ ਜਾਮ ਕਰਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ਪੁਲਸ ਨੇ 'ਭਾਰਤ ਜੋੜੋ ਯਾਤਰਾ' ਤੋਂ ਪਹਿਲਾਂ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਨੂੰ ਕੀਤਾ ਨਜ਼ਰਬੰਦ
NEXT STORY