ਮੋਗਾ (ਆਜ਼ਾਦ) : ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਮਹਿਤਾਬਪੁਰ ਨਿਵਾਸੀ ਬਲਵਿੰਦਰ ਸਿੰਘ ਨੇ ਕੁਝ ਟਰੈਵਲ ਏਜੰਟਾਂ ’ਤੇ ਕਥਿਤ ਮਿਲੀਭੁਗਤ ਕਰਕੇ ਉਸ ਦੇ ਬੇਟੇ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 45 ਲੱਖ ਰੁਪਏ ਦੀ ਧੋਖਾਧੜੀ ਕੀਤੇ ਜਾਣ ਦਾ ਦੋਸ਼ ਲਾਇਆ ਹੈ। ਉਕਤ ਮਾਮਲੇ ਵਿਚ ਜਾਂਚ ਤੋਂ ਬਾਅਦ ਥਾਣਾ ਸਿਟੀ ਮੋਗਾ ਪੁਲਸ ਵਲੋਂ ਬਲਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਟਰੈਵਲ ਏਜੰਟ ਪ੍ਰਦੀਪ ਸੈਨੀ ਨਿਵਾਸੀ ਮਹਿਤਾਬਪੁਰ (ਹੁਸ਼ਿਆਰਪੁਰ), ਗੁਰਸੇਵਕ ਸਿੰਘ ਅਤੇ ਉਸ ਦੀ ਪਤਨੀ ਬਲਜੀਤ ਕੌਰ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਹਾਲ ਗਰੀਨ ਐਵੀਨਿਊ ਕਾਲੋਨੀ ਧਰਮਕੋਟ ਅਤੇ ਸੂਬਾ ਸਿੰਘ ਨਿਵਾਸੀ ਫਤਹਿਗੜ੍ਹ ਪੰਜਤੂਰ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਕਥਿਤ ਦੋਸ਼ੀ ਪ੍ਰਦੀਪ ਸੈਣੀ ਨੂੰ ਸਾਡੇ ਪਿੰਡ ਦਾ ਹੋਣ ਦੇ ਕਾਰਣ ਜਾਣਦਾ ਹੈ ਅਤੇ ਉਹ ਟਰੈਵਲ ਏਜੰਟ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਵੱਡੀ ਖ਼ਬਰ, ਉੱਠੀ ਇਹ ਮੰਗ
ਉਸ ਨੇ ਮੈਂਨੂੰ ਕਿਹਾ ਕਿ ਜੇਕਰ ਤੂੰ ਆਪਣੇ ਬੇਟੇ ਨੂੰ ਅਮਰੀਕਾ ਭੇਜਣਾ ਚਾਹੁੰਦੇ ਹੋ ਤਾਂ ਮੈਂ ਆਪਣੇ ਕੁਝ ਸਾਥੀ ਟਰੈਵਲ ਏਜੰਟਾਂ ਨਾਲ ਗੱਲਬਾਤ ਕਰ ਕੇ ਉਸ ਨੂੰ ਅਮਰੀਕਾ ਭੇਜ ਦੇਵਾਂਗਾ, ਜਿਸ ’ਤੇ 45 ਲੱਖ ਰੁਪਏ ਖਰਚ ਆਵੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਸਾਨੂੰ ਜਨਵਰੀ 2024 ਵਿਚ ਗੱਲਬਾਤ ਕਰਨ ਤੋਂ ਬਾਅਦ 4 ਫਰਵਰੀ 2024 ਨੂੰ ਮੋਗਾ ਦੇ ਇਕ ਹੋਟਲ ਵਿਚ ਬੁਲਾਇਆ ਅਤੇ ਦੂਸਰੇ ਕਥਿਤ ਦੋਸ਼ੀ ਟਰੈਵਲ ਏਜੰਟਾਂ ਨਾਲ ਜਾਣ ਪਛਾਣ ਕਰਵਾਈ। ਇਸ ਮਗਰੋਂ ਕਥਿਤ ਟਰੈਵਲ ਏਜੰਟਾਂ ਨੇ ਮਿਲੀਭੁਗਤ ਕਰਕੇ ਮੇਰੇ ਬੇਟੇ ਨੂੰ 2 ਫਰਵਰੀ 2024 ਨੂੰ ਦਿੱਲੀ ਤੋਂ ਨੇਪਾਲ ਭੇਜ ਦਿੱਤਾ ਅਤੇ ਉਥੇ ਉਕਤ ਟਰੈਵਲ ਏਜੰਟਾਂ ਦੇ ਗਿਰੋਹ ਵੱਲੋਂ ਉਸ ਨੂੰ ਕਈ ਹੋਰ ਨੌਜਵਾਨਾਂ ਦੇ ਨਾਲ ਅਗਵਾ ਕਰ ਲਿਆ ਅਤੇ ਗੈਰ ਕਾਨੂੰਨੀ ਹਿਰਾਸਤ ਵਿਚ ਰੱਖਿਆ ਅਤੇ ਮੇਰੇ ਬੇਟੇ ਨੂੰ ਪਿਸਤੌਲ ਦੀ ਨੋਕ ’ਤੇ 5 ਹਜ਼ਾਰ ਰੁਪਏ ਭਾਰਤੀ ਕਰੰਸੀ ਦੇ ਇਲਾਵਾ 2400 ਅਮਰੀਕੀ ਡਾਲਰ, ਮੋਬਾਈਲ ਫੋਨ ਅਤੇ ਬੈਗ ਵੀ ਖੋਹ ਲਿਆ ਅਤੇ ਕਹਿਣ ਲਈ ਮਜ਼ਬੂਰ ਕੀਤਾ ਕਿ ਉਹ ਅਮਰੀਕਾ ਪਹੁੰਚ ਗਿਆ, ਜਿਸ ’ਤੇ ਅਸੀਂ ਆਪਣੇ ਬੇਟੇ ਦੇ ਕਹਿਣ ’ਤੇ ਉਨ੍ਹਾਂ ਨੂੰ ਸਾਰੇ ਪੈਸੇ ਦੇ ਦਿੱਤੇ।
ਇਹ ਵੀ ਪੜ੍ਹੋ : ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਸਿੱਖਿਆ ਵਿਭਾਗ ਨੇ ਮੰਗ ਲਈ ਰਿਪੋਰਟ
ਉਕਤ ਗਿਰੋਹ ਨੂੰ ਨੇਪਾਲ ਪੁਲਸ ਵਲੋਂ ਕਾਬੂ ਕਰਕੇ ਬੰਧਕ ਬਣਾ ਕੇ ਰੱਖੇ ਗਏ ਸਾਰੇ ਨੌਜਵਾਨਾਂ ਨੂੰ ਰਿਹਾਅ ਕਰਵਾਇਆ ਗਿਆ। ਇਸ ਸਬੰਧ ਵਿਚ ਮੀਡੀਆ ਵਿਚ ਖਬਰ ਵੀ ਵਾਇਰਲ ਹੋਈ ਸੀ। ਮੇਰਾ ਬੇਟਾ ਬਹੁਤ ਹੀ ਮੁਸ਼ਕਿਲ ਨਾਲ 23 ਫਰਵਰੀ 2024 ਨੂੰ ਇੰਡੀਆ ਵਾਪਸ ਆ ਗਿਆ, ਜਿਸ’ਤੇ ਅਸੀਂ ਕਥਿਤ ਦੋਸ਼ੀਆਂ ਤੋਂ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਸਾਫ਼ ਇਨਕਾਰ ਕਰ ਦਿੱਤਾ। ਇਸ ਤਰ੍ਹਾਂ ਸਾਡੇ ਨਾਲ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ 45 ਲੱਖ 2400 ਅਮਰੀਕੀ ਡਾਲਰ ਦੀ ਧੋਖਾਧੜੀ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਦੇ ਆਦੇਸ਼ਾਂ ’ਤੇ ਉਕਤ ਮਾਮਲੇ ਦੀ ਜਾਂਚ ਐਂਟੀ ਹਿਊਮਨ ਟ੍ਰੈਫਿਕਿੰਗ ਯੂਨਿਟ ਮੋਗਾ ਵੱਲੋਂ ਕੀਤੀ ਗਈ ਅਤੇ ਉਨ੍ਹਾਂ ਨੇ ਜਾਂਚ ਰਿਪੋਰਟ ਡੀ. ਐੱਸ. ਪੀ. ਸਪੈਸ਼ਲ ਕ੍ਰਾਈਮ ਬ੍ਰਾਂਚ ਮੋਗਾ ਨੂੰ ਭੇਜ ਦਿੱਤੀ, ਜਿਸ ’ਤੇ ਉਕਤ ਮਾਮਲੇ ਵਿਚ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਗ੍ਰਿਫਤਾਰੀ ਬਾਕੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚੱਲਣ ਵਾਲੀ ਬੁਲੇਟ ਟਰੇਨ ਦਾ ਰੂਟ ਆਇਆ ਸਾਹਮਣੇ, ਅਸਮਾਨੀ ਪਹੁੰਚਣਗੇ ਜ਼ਮੀਨਾਂ ਦੇ ਭਾਅ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁੱਤ ਨੂੰ ਘਰ ਛੱਡ ਬਾਜ਼ਾਰ ਗਈ ਸੀ ਮਾਂ! ਵਾਪਸ ਆ ਕੇ ਵੇਖਿਆ ਤਾਂ ਪੈਰਾਂ ਹੇਠੋਂ ਖਿਸਕ ਗਈ ਜ਼ਮੀਨ
NEXT STORY