ਲੁਧਿਆਣਾ (ਰਾਜ) : ਇਕ ਅਕਾਲੀ ਨੇਤਾ ਵਿਆਹ ਦਾ ਝਾਂਸਾ ਦੇ ਕੇ ਐੱਨ. ਆਰ. ਆਈ. ਔਰਤ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਜਦੋਂ ਔਰਤ ਨੇ ਵਿਆਹ ਦਾ ਦਬਾਅ ਪਾਇਆ ਤਾਂ ਉਸ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਕਤ ਨੇ ਸ਼ਿਕਾਇਤ ਪੁਲਸ ਨੂੰ ਦਿੱਤੀ। ਜਾਂਚ ਤੋਂ ਬਾਅਦ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਸ੍ਰੀ ਮਾਛੀਵਾੜਾ ਸਾਹਿਬ ਦੇ ਆਰੀਆ ਮੁਹੱਲਾ ਦੇ ਰਹਿਣ ਵਾਲੇ ਦਲਜੀਤ ਸਿੰਘ ਖ਼ਿਲਾਫ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਹੈ। ਪੀੜਤਾ ਨੇ ਪੁਲਸ ਨੂੰ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਵਿਆਹ ਹੋਇਆ ਸੀ ਪਰ ਪਹਿਲੇ ਪਤੀ ਤੋਂ ਤਲਾਕ ਹੋ ਗਿਆ ਸੀ, ਜਿਸ ਤੋਂ ਬਾਅਦ ਦਲਜੀਤ ਸਿੰਘ ਨਾਲ ਉਸ ਦੀ ਮੁਲਾਕਾਤ 2012 ’ਚ ਇਕ ਵਿਆਹ ਸਮਾਗਮ ਵਿਚ ਹੋਈ ਸੀ। ਉਹ ਅਮਰੀਕਾ ’ਚ ਰਹਿੰਦੀ ਹੈ ਅਤੇ ਭਾਰਤ ਆਉਂਦੀ-ਜਾਂਦੀ ਰਹਿੰਦੀ ਹੈ। ਉਸ ਦਾ ਇਕ ਘਰ ਲੁਧਿਆਣਾ ਵਿਚ ਵੀ ਹੈ।
ਇਹ ਵੀ ਪੜ੍ਹੋ : ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦਾ ਪੁਲਸ ਨੂੰ ਚੈਲੰਜ, ਕਿਹਾ ਇਕ ਹਫ਼ਤੇ ’ਚ ਮਾਰਾਂਗੇ ਜੱਗੂ ਭਗਵਾਨਪੁਰੀਆ
ਇਕ ਦਿਨ ਉਹ ਘਰ ਵਿਚ ਇਕੱਲੀ ਸੀ ਤਾਂ ਮੁਲਜ਼ਮ ਉਸ ਦੇ ਘਰ ਆ ਗਿਆ, ਜਿੱਥੇ ਮੁਲਜ਼ਮ ਨੇ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਅਤੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੀੜਤਾ ਜਦੋਂ ਵੀ ਭਾਰਤ ਆਉਂਦੀ ਤਾਂ ਮੁਲਜ਼ਮ ਉਸ ਨੂੰ ਆਪਣੇ ਫਾਰਮ ਹਾਊਸ ’ਤੇ ਲੈ ਜਾਂਦਾ ਸੀ ਅਤੇ ਉੱਥੇ ਉਸ ਨਾਲ ਜਬਰ-ਜ਼ਿਨਾਹ ਕਰਦਾ ਰਿਹਾ। ਇਸ ਦੌਰਾਨ ਜਦੋਂ ਪੀੜਤਾ ਨੇ ਵਿਆਹ ਲਈ ਕਿਹਾ ਤਾਂ ਮੁਲਜ਼ਮ ਨੇ ਸਾਫ ਤੌਰ ’ਤੇ ਮਨ੍ਹਾ ਕਰ ਦਿੱਤਾ। ਔਰਤ ਦਾ ਦੋਸ਼ ਹੈ ਕਿ ਮੁਲਜ਼ਮ ਦੀ ਸਿਆਸਤ ’ਚ ਚੰਗੀ ਪਕੜ ਹੈ। ਇਸ ਲਈ ਮੁਲਜ਼ਮ ਉਸ ਨੂੰ ਉੱਚੀ ਪਹੁੰਚ ਦਿਖਾ ਕੇ ਧਮਕਾਉਣ ਲੱਗਾ। ਇਸ ਲਈ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ। ਉਧਰ, ਜਾਂਚ ਅਧਿਕਾਰੀ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਜੇ ਫਰਾਰ ਹੈ। ਉਸ ਦੀ ਭਾਲ ਵਿਚ ਛਾਪੇ ਮਾਰੇ ਜਾ ਰਹੇ ਹਨ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : ਐਕਸ਼ਨ ਮੋਡ ’ਚ ਪੰਜਾਬ ਸਰਕਾਰ, ਇਕ ਹੋਰ ਵੱਡਾ ਕਦਮ ਚੁੱਕਣ ਦੀ ਤਿਆਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਉਦੈਵੀਰ ਦੇ ਪਰਿਵਾਰ ਨਾਲ ਦੁੱਖ਼ ਵੰਡਾਉਣ ਪਹੁੰਚੇ ਸੁਖਬੀਰ ਬਾਦਲ, ਦਿੱਤਾ ਵੱਡਾ ਬਿਆਨ
NEXT STORY