ਅਮਲੋਹ (ਬਿਪਨ): ਅਮਰੀਕਾ ਦੇ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਭਾਰਤੀਆਂ ਨੂੰ ਟਰੰਪ ਸਰਕਾਰ ਦੇ ਵੱਲੋਂ Deport ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਬੀਤੇ ਦਿਨੀਂ 30 ਪੰਜਾਬੀ ਵੀ ਅਮਰੀਕਾ ਤੋਂ Deport ਹੋ ਕੇ ਅੰਮ੍ਰਿਤਸਰ ਪਹੁੰਚੇ। ਜਿਨ੍ਹਾਂ ਦੇ ਵਿਚ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਕਾਹਨਪੁਰਾ ਦਾ ਵਸਨੀਕ ਜਸਵਿੰਦਰ ਸਿੰਘ ਵੀ ਮੌਜੂਦ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਇਸ ਸਬੰਧੀ ਜਦੋਂ ਜਸਵਿੰਦਰ ਸਿੰਘ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਡਿਪੋਰਟ ਹੋਣ ਦੇ ਬਾਰੇ ਲੋਕਾਂ ਤੋਂ ਹੀ ਪਤਾ ਲੱਗ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ 15 ਜਨਵਰੀ ਨੂੰ ਉਨ੍ਹਾਂ ਦਾ ਬੇਟਾ ਅਮਰੀਕਾ ਪਹੁੰਚ ਗਿਆ ਸੀ, ਜਿਸ ਨੂੰ ਭੇਜਣ ਦੇ ਲਈ ਉਨ੍ਹਾਂ ਦਾ 50 ਲੱਖ ਰੁਪਏ ਖਰਚਾ ਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵੱਲੋਂ 50 ਲੱਖ ਰੁਪਏ ਵਿਆਜ 'ਤੇ ਲਏ ਗਏ ਸਨ। ਬੇਟੇ ਦੇ ਵਾਪਸ ਆਉਣ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਜਸਵਿੰਦਰ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰੋਜ਼ੀ-ਰੋਟੀ ਦੀ ਭਾਲ ਦੇ ਲਈ ਅਮਰੀਕਾ ਗਿਆ ਸੀ, ਪਰ ਅਮਰੀਕਾ ਦੇ ਵਿਚ ਨਵੇਂ ਕਾਨੂੰਨ ਬਣਨ ਦੇ ਕਾਰਨ ਉਸ ਨੂੰ ਡਿਪੋਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਮਦਦ ਜ਼ਰੂਰ ਕੀਤੀ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਡ੍ਰੋਨ' ਰਾਹੀਂ ਬਾਰਡਰ ਪੱਟੀ ’ਤੇ ਹੁੰਦੀ ਚਿੱਟੇ ਦੀ ਤਸਕਰੀ ਬਣੀ ਵੱਡੀ ਚੁਣੌਤੀ
NEXT STORY