ਜੈਤੋ (ਰਘੂਨੰਦਨ ਪਰਾਸ਼ਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪਿੰਡ ਡੱਲੇਵਾਲਾ ਵਿਖ਼ੇ ਚੱਲ ਰਹੇ ਰੋਸ ਮੋਰਚੇ ਤੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਚੌਧਰ ਕਾਇਮ ਰੱਖਣ ਵਾਲਾ ਦੇਸ਼ ਅਮਰੀਕਾ ਆਪਣੇ ਤੋਂ ਕਮਜ਼ੋਰ ਮੁਲਕਾਂ 'ਤੇ ਆਪਣੀ ਸਰਦਾਰੀ ਕਾਇਮ ਰੱਖਣ ਲਈ ਥਾਣੇਦਾਰੀ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਸੇ ਤਰ੍ਹਾਂ 1994 ਦੇ ਅਪ੍ਰੈਲ ਵਿੱਚ ਵਰਲਡ ਬੈਂਕ ਦੇ ਰਾਹੀਂ ਇਸੇ ਦੇਸ਼ ਨੇ ਤਾਨਾਸ਼ਾਹੀ ਕਰਦਿਆਂ ਬਾਂਹ ਮਰੋੜ ਕੇ ਆਪਣੇ ਤੋਂ ਕਮਜ਼ੋਰ 109 ਮੁਲਕਾਂ ਦੇ ਕਿਸਾਨਾਂ ਦੀ ਖੇਤੀ ਨੂੰ ਬਰਬਾਦ ਕਰਨ ਲਈ ਗੈਟ ਵਰਗੇ ਸਮਝੌਤੇ 'ਤੇ ਦਸਤਖ਼ਤ ਕਰਵਾਏ ਸਨ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਦੇ ਦਬਾਅ ਹੇਠ ਦੇਸ਼ ਦੀ ਕਿਸਾਨੀ ਦੇ ਖੇਤਰ ਨੂੰ ਉਜਾੜਨ ਲਈ ਕੋਈ ਵੀ ਸਮਝੌਤਾ ਕੀਤਾ ਗਿਆ ਤਾਂ ਦੇਸ਼ ਦੇ ਕਿਸਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਵੱਲੋਂ ਇੱਕ ਵਿਸ਼ਾਲ ਕਾਨਫਰੰਸ ਵੀ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੀਤੀ ਜਾ ਚੁੱਕੀ ਹੈ ਅਤੇ ਸਿੱਧੂਪੁਰ ਜਥੇਬੰਦੀ ਵੱਲੋਂ ਭਰਵੀਂ ਮੀਟਿੰਗ ਵੀ ਪਿਛਲੇ ਦਿਨੀਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਵੀ ਇਸ ਧਰਨੇ ਵਿੱਚ ਲਗਾਤਾਰ 60-70 ਕਿਸਾਨ ਅਤੇ 20-30 ਕਿਸਾਨ ਬੀਬੀਆਂ ਦਿਨ ਰਾਤ ਦੀ ਹਾਜ਼ਰੀ ਦੇ ਰਹੇ ਹਨ। ਜਿਨ੍ਹਾਂ ਦੇ ਰਹਿਣ ਸਹਿਣ ਅਤੇ ਲੰਗਰ ਦੀ ਜ਼ਿੰਮੇਵਾਰੀ ਪਿੰਡ ਡੱਲੇਵਾਲਾ ਦੀ ਸਮੁੱਚੀ ਸੰਗਤ ਵੱਲੋਂ ਨਿਭਾਈ ਜਾ ਰਹੀ ਹੈ।
ਪਿੰਡ ਡੱਲੇਵਾਲਾ ਵਿਖ਼ੇ ਚੱਲ ਰਹੇ ਮੋਰਚੇ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਖਜਾਨਚੀ ਗੁਰਾਂਦਿੱਤਾ ਸਿੰਘ ਨੰਬਰਦਾਰ ਬਾਜਾਖਾਨਾ, ਬਲਾਕ ਸਾਦਿਕ ਦੇ ਪ੍ਰਧਾਨ ਨਾਇਬ ਸਿੰਘ ਸ਼ੇਰ ਸਿੰਘ ਵਾਲਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਛਿੰਦਾ ਸਿੰਘ ਕਾਬਲ ਵਾਲਾ, ਬਾਬਾ ਵੀਰ ਸਿੰਘ ਬਾਜਾਖਾਨਾ, ਗੁਰਪ੍ਰੀਤ ਸਿੰਘ ਸਿੱਧੂ ਵਾੜਾ ਭਾਈਕਾ, ਜਸਪਾਲ ਸਿੰਘ ਸਾਧਾਂਵਾਲਾ, ਇਕਬਾਲ ਸਿੰਘ ਵਾੜਾ ਭਾਈਕਾ, ਗੁਰਪ੍ਰੀਤ ਸਿੰਘ ਮੁਮਾਰਾਂ, ਗੁਰਲਾਲ ਸਿੰਘ, ਗੁਰਾਂਦਿੱਤਾ ਸਿੰਘ, ਮੱਖਣ ਸਿੰਘ ਆਦਿ ਵੱਡੀ ਗਿਣਤੀ ਕਿਸਾਨ ਆਗੂ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।
80 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਕਾਬੂ, ਵਿਜੀਲੈਂਸ ਬਿਊਰੋ ਨੇ ਵਿਛਾਇਆ ਜਾਲ
NEXT STORY