ਚੰਡੀਗੜ੍ਹ (ਇੰਟ)-ਅਮਰੀਕਾ ਤੇ ਈਰਾਨ ਵਿਚਾਲੇ ਵਿਗੜੇ ਹਾਲਾਤਾਂ ਦਾ ਸੇਕ ਪੰਜਾਬ ਤੱਕ ਲੱਗਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਖਾੜੀ ਦੇਸ਼ਾਂ ਵਿਚ ਮੌਜੂਦ ਕਰੀਬ 10 ਮਿਲੀਅਨ (1 ਕਰੋੜ) ਭਾਰਤੀਆਂ ਦੀ ਸੁਰੱਖਿਆ ਲਈ ਤੁਰੰਤ ਕਦਮ ਚੁੱਕੇ ਜਾਣ।
ਮੁੱਖ ਮੰਤਰੀ ਨੇ ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੈਗ ਕਰਦਿਆਂ ਲਿਖਿਆ ਕਿ ਤੁਹਾਨੂੰ ਖਾੜੀ ਖੇਤਰ ਵਿਚ ਤਕਰੀਬਨ 10 ਮਿਲੀਅਨ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕਰਦਾ ਹਾਂ। ਸਾਨੂੰ ਤੁਰੰਤ ਕੰਮ ਕਰਨਾ ਚਾਹੀਦਾ ਹੈ ਤੇ ਪੰਜਾਬ ਇਸ ਵਿਚ ਕਿਸੇ ਵੀ ਢੰਗ ਨਾਲ ਯੋਗਦਾਨ ਪਾਉਣ ਲਈ ਤਿਆਰ ਹੈ। ਇਸ ਟਵੀਟ ਵਿਚ ਮੁੱਖ ਮੰਤਰੀ ਪੰਜਾਬ ਨੇ ਅੱਗੇ ਈਰਾਨ ਹਮਲਾ ਤੇ ਅਮਰੀਕਾ ਈਰਾਨ ਨੂੰ ਵੀ ਟੈਗ ਕੀਤਾ ਹੈ।
ਸ੍ਰੀ ਨਨਕਾਣਾ ਸਾਹਿਬ ’ਤੇ ਹਮਲੇ ਤੋਂ ਭਡ਼ਕੇ ਸ਼ਿਵ ਸੈਨਿਕਾਂ ਵਲੋਂ ਨਵਜੋਤ ਸਿੱਧੂ ਦੀ ਕੋਠੀ ਦਾ ਘਿਰਾਓ
NEXT STORY