ਅੰਮ੍ਰਿਤਸਰ (ਆਰ. ਗਿੱਲ) : ਗੁਰੂ ਨਗਰੀ ਅੰਮ੍ਰਿਤਸਰ ਵਿਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਅਮਰੀਕਾ ਤੋਂ ਆਈ ਇਕ ਸੇਵਾਮੁਕਤ ਐੱਨ. ਆਰ. ਆਈ. ਅਧਿਆਪਕਾ ਨੂੰ ਉਸ ਦੀ ਹੀ ਪੁਰਾਣੀ ਸਹੇਲੀ ਨੇ ਅਗਵਾ ਕਰ ਲਿਆ। ਮੁਲਜ਼ਮ ਮਹਿਲਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਬਜ਼ੁਰਗ ਮਹਿਲਾ ਨੂੰ ਬੰਧਕ ਬਣਾਇਆ, ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਰਿਹਾਈ ਦੇ ਬਦਲੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਪੀੜਤ ਔਰਤ ਅਨੀਤਾ ਕੌਰ (65), ਜੋ ਪਿਛਲੇ 40 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਹੈ, ਆਪਣੀ ਮਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਨਿਮਿੱਤ ਕਾਰਜਾਂ ਲਈ ਅੰਮ੍ਰਿਤਸਰ ਪਹੁੰਚੀ ਸੀ। ਇਸ ਦੌਰਾਨ ਉਸ ਨੇ ਆਪਣੀ ਪੁਰਾਣੀ ਸਹੇਲੀ ਰੁਪਿੰਦਰ ਕੌਰ ਨਾਲ ਸੰਪਰਕ ਕੀਤਾ। ਰੁਪਿੰਦਰ ਕੌਰ ਨੇ ਸਾਜ਼ਿਸ਼ ਤਹਿਤ ਅਨੀਤਾ ਕੌਰ ਨੂੰ ਆਪਣੇ ਚੁੰਗਲ ਵਿਚ ਫਸਾ ਲਿਆ ਅਤੇ ਇਸ ਘਿਨਾਉਣੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡੇ ਪੱਧਰ 'ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
ਪੁਲਸ ਦੀ ਤੁਰੰਤ ਕਾਰਵਾਈ
ਮਾਮਲੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਹਰਕਤ ਵਿਚ ਆਉਂਦਿਆਂ ਤਕਨੀਕੀ ਸਹਾਇਤਾ ਅਤੇ ਛਾਪੇਮਾਰੀ ਰਾਹੀਂ ਪੀੜਤ ਮਹਿਲਾ ਨੂੰ ਸਹੀ-ਸਲਾਮਤ ਰਿਹਾਅ ਕਰਵਾ ਲਿਆ ਹੈ। ਪੁਲਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਲਦ ਹੀ ਸਾਰੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ।
ਇਹ ਵੀ ਪੜ੍ਹੋ : ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਕਿੰਗਜ਼ ਲਈ Good Luck ਲਿਆਵੇਗਾ ਇਹ 17 ਸਾਲਾਂ ਦਾ ਮੁੰਡਾ! RCB ਨਾਲ ਮੁਕਾਬਲੇ ਤੋਂ ਪਹਿਲਾਂ...
NEXT STORY