ਪਾਤੜਾਂ (ਸੁਖਦੀਪ ਸਿੰਘ ਮਾਨ)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਾਤੜਾਂ ਅਤੇ ਸਮਾਣਾ ਸਥਿਤ ਸਰਕਾਰੀ ਹਸਪਤਾਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਸਪਤਾਲਾਂ ਵਿੱਚ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਮੁਲਾਕਾਤ ਕੀਤੀ ਅਤੇ ਸਟਾਫ਼ ਨਾਲ ਰੂ-ਬ-ਰੂ ਹੋਏ। ਸਿਹਤ ਮੰਤਰੀ ਨੇ ਸਿੱਧਾ ਵਾਰਡਾਂ ਵਿੱਚ ਜਾ ਕੇ ਮਰੀਜ਼ਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ‘ਤੇ ਸੰਤੁਸ਼ਟੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਆਸ਼ਾ ਵਰਕਰਾਂ ਨੂੰ ਮੈਡੀਸਨ ਕਿੱਟਾਂ ਦਿੱਤੀਆਂ ਤਾਂ ਜੋ ਪਿੰਡ ਦੇ ਲੋਕਾਂ ਨੂੰ ਘਰੋ-ਘਰ ਜਾ ਕਿੱਟਾਂ ਦੇਣ ਅਤੇ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ, DC ਵੱਲੋਂ ਹਦਾਇਤਾਂ ਜਾਰੀ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੌਕੇ 'ਤੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਭਰਪੂਰ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ਼ ਨਰਸਾਂ ਦੀ ਘਾਟ ਨੂੰ ਪੂਰਾ ਕਰਨ ਲਈ ਨਵੀਆਂ ਭਰਤੀਆਂ ਜਲਦੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਹਸਪਤਾਲਾਂ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਅਤੇ ਸਿਹਤ ਸਹੂਲਤਾਂ ਚਲਾਉਣ ਦੀ ਯੋਜਨਾ 'ਤੇ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਨਵੇਂ ਹੁਕਮ ਜਾਰੀ
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਾਤੜਾਂ ਅਤੇ ਸਮਾਣਾ ਵਰਗੇ ਖੇਤਰੀ ਹਸਪਤਾਲਾਂ ਨੂੰ ਵੀ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਜੋ ਆਮ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਬਿਹਤਰ ਇਲਾਜ ਮਿਲ ਸਕੇ। ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਸਟਾਫ਼ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲਾਂ ਦੇ ਡਾਕਟਰ, ਨਰਸਾਂ ਅਤੇ ਹੋਰ ਸਟਾਫ਼ ਨੇ ਆਪਣੇ ਕੰਮ ਦੇ ਜ਼ਰੀਏ ਸੇਵਾ ਭਾਵਨਾ ਦਾ ਪਰਚਮ ਲਹਿਰਾਇਆ ਹੈ।
ਸਿਹਤ ਮੰਤਰੀ ਨੇ ਹਸਪਤਾਲ ਪ੍ਰਬੰਧਨ ਨੂੰ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕੋਈ ਦਿੱਕਤ ਨਾ ਆਵੇ ਅਤੇ ਹਰ ਪੱਖੋਂ ਉਨ੍ਹਾਂ ਦੀ ਦੇਖਭਾਲ ਵਿਚ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ, ਐਸ ਡੀ ਐਮ ਪਾਤੜਾਂ ਅਸ਼ੋਕ ਕੁਮਾਰ, ਐੱਸ. ਡੀ. ਐੱਮ. ਸਮਾਣਾ ਰਿਚਾ ਗੋਇਲ ਅਤੇ ਸਿਵਲ ਸਰਜਨ ਜਗਪਾਲ ਇੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਬਾਰੇ ਸਿੱਖਿਆ ਮੰਤਰੀ ਦਾ ਵੱਡਾ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Break-up ਤੋਂ ਬਾਅਦ ਕੁੜੀ ਦੇ ਘਰ ਆ ਵੜਿਆ ਮੁੰਡਾ ਤੇ ਫ਼ਿਰ...
NEXT STORY