ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਆਉਣ ਦੇ ਪ੍ਰੋਗਰਾਮ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਪਰਵਿੰਦਰ ਝੋਟੇ ਨੂੰ ਇਨਸਾਫ ਦਿਵਾਉਣ ਲਈ ਬਣੀ ਐਕਸ਼ਨ ਕਮੇਟੀ ਨੇ ਜਿੱਥੇ ਅਮਿਤ ਸ਼ਾਹ ਦੇ ਦੌਰੇ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ, ਉਥੇ ਹੀ ਪਰਵਿੰਦਰ ਝੋਟੇ ਦੇ ਪਿਤਾ ਭੀਮ ਸਿੰਘ ਨੇ ਸ਼ਾਹ ਦੇ ਆਉਣ ਦਾ ਸਵਾਗਤ ਕਰਨ ਦੀ ਗੱਲ ਕਰਦਿਆਂ ਆਖਿਆ ਹੈ ਕਿ ਉਨ੍ਹਾਂ ਦਾ ਕਿਸੇ ਵੱਲੋਂ ਵਿਰੋਧ ਨਾ ਕੀਤਾ ਜਾਵੇ। ਭੀਮ ਸਿੰਘ ਨੇ ਇਹ ਵੀ ਕਿਹਾ ਕਿ ਸਿਰਫ ਕੇਂਦਰ ਹੀ ਹੈ ਜੋ ਉਨ੍ਹਾਂ ਨੂੰ ਇਨਸਾਫ ਦਿਵਾ ਸਕਦਾ ਹੈ, ਹੋਰ ਉਨ੍ਹਾਂ ਨੂੰ ਕਿਸੇ ਤੋਂ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਾਰਟੀ ਦਾ ਕੋਈ ਵਿਅਕਤੀ ਧਰਨੇ ਵਿਚ ਆਉਂਦਾ ਹੈ ਤਾਂ ਉਸ ਦਾ ਵਿਰੋਧ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ਾਹ ਵੱਲੋਂ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿਚ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਵਾਲੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦੀ ਗੱਲ ਸਾਹਮਣੇ ਆਈ ਹੈ। ਦੂਜੇ ਪਾਸੇ ਝੋਟਾ ਕਤਲ ਕਾਂਡ ਦੇ ਸਬੰਧ ਵਿਚ ਬਣਾਈ ਗਈ ਐਕਸ਼ਨ ਕਮੇਟੀ ਨੇ ਅਮਿਤ ਸ਼ਾਹ ਦੇ ਮਾਨਸਾ ਦੌਰੇ ਅਤੇ ਝੋਟਾ ਦੇ ਪਰਿਵਾਰ ਨਾਲ ਉਨ੍ਹਾਂ ਦੀ ਤਜਵੀਜ਼ਤ ਮੁਲਾਕਾਤ ਦਾ ਵਿਰੋਧ ਕੀਤਾ ਹੈ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੂੰ ਮੰਚ ‘ਤੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਸੰਬੰਧੀ ਝੋਟਾ ਦੇ ਪਿਤਾ ਭੀਮ ਸਿੰਘ ਨੇ ਰੋਸ ਪ੍ਰਦਰਸ਼ਨ ਨਾਲ ਜੁੜੇ ਕੁਝ ਲੋਕਾਂ 'ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਹੀ ਫੈਸਲੇ ਲੈ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਲਈ ਇਨਸਾਫ਼ ਦਿਵਾਉਣਾ ਹੀ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਪ੍ਰਦਰਸ਼ਨ ਵਾਲੀ ਥਾਂ ‘ਤੇ ਆਉਣ ਵਾਲੇ ਕਿਸੇ ਵੀ ਸਿਆਸੀ ਆਗੂ ਦਾ ਵਿਰੋਧ ਨਹੀਂ ਕੀਤਾ ਜਾਣਾ ਚਾਹੀਦਾ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਮਦੋਟ ’ਚ ਗੋਲੀਆਂ ਦੀ ਗੂੰਜ ਨਾਲ ਕੰਬਿਆ ਇਲਾਕਾ, ਕਰਿਆਨਾ ਕਾਰੋਬਾਰੀ ਦੇ ਘਰ ਨੂੰ ਬਣਾਇਆ ਨਿਸ਼ਾਨਾ
NEXT STORY