ਅੰਮ੍ਰਿਤਸਰ— ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦਾ ਖੂਨ ਵਿਅਰਥ ਨਹੀਂ ਜਾਵੇਗਾ ਅਤੇ ਭਾਰਤੀ ਫੌਜ ਜਲਦੀ ਹੀ ਪਾਕਿਸਤਾਨ ਨੂੰ ਸਬਕ ਸਿਖਾਏਗੀ। ਉਕਤ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਪਹੁੰਚੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਕੀਤਾ। ਰੈਲੀ ਦੌਰਾਨ ਸੰਬੋਧਨ ਕਰਦੇ ਹੋਏ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਜੋ ਚਾਰ ਜਵਾਨ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਹਨ, ਭਾਜਪਾ ਹਮੇਸ਼ਾ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕੈਪਟਨ ਦੀ ਸਰਕਾਰ ਵਿਕਾਸ ਨੂੰ ਬੰਦ ਕਰਨ ਵਾਲੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਬ੍ਹ ਸਾਡੇ ਕੋਲ ਹਿਸਾਬ ਮੰਗਦੇ ਹਨ ਪਰ ਕੈਪਟਨ ਸਾਬ੍ਹ ਨੇ ਜੋ ਵਾਅਦੇ ਜਨਤਾ ਨਾਲ ਕੀਤੇ ਸਨ, ਉਨ੍ਹਾਂ ਵਾਅਦਿਆਂ ਦਾ ਕੀ ਹੋਇਆ? ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਜ਼ਾ ਮੁਆਫੀ, ਘਰ-ਘਰ ਨੌਕਰੀ ਦੇਣ ਦੇ ਨਾਲ-ਨਾਲ ਕਈ ਵਾਅਦੇ ਕੀਤੇ ਗਏ ਸਨ, ਜੋ ਕਿ ਸਾਰੇ ਫੇਲ ਹੋ ਗਏ। ਅਮਿਤ ਸ਼ਾਹ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ 90 ਹਜ਼ਾਰ ਕਰੋੜ ਦਾ ਕਿਸਾਨ ਦਾ ਕਰਜ਼ ਮੁਆਫ ਕਰਨ ਦੀ ਬਜਾਏ ਸਿਰਫ 1800 ਕਰੋੜ ਰੁਪਏ ਦਾ ਹੀ ਕਰਜ਼ਾ ਮੁਆਫ ਕੀਤਾ। ਉਨ੍ਹਾਂ ਨੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਦੇ ਨਾਲ ਕੈਪਟਨ ਸਰਕਾਰ ਵੱਲੋਂ ਕਰਜ਼ਾ ਮੁਆਫ ਕੀਤਾ ਗਿਆ, ਇਸ ਦਾ ਕੋਈ ਵੀ ਲਾਭ ਪੰਜਾਬ ਨੂੰ ਨਹੀਂ ਮਿਲੇਗਾ।
ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਅਤੇ ਰੋਪੜ ਥਰਮਲ ਪਲਾਂਟਾਂ ਨੂੰ ਵੀ ਬੰਦ ਕਰ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਨਸ਼ੇ ਖਤਮ ਕਰਨ ਲਈ ਕਿਹਾ ਸੀ ਪਰ ਉਹ ਵੀ ਨਹੀਂ ਕੀਤਾ। ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਕੁਝ ਵੀ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਠੇਕੇ 'ਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਕਰਨ ਲਈ ਕਿਹਾ ਸੀ ਪਰ ਉਹ ਵੀ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ 800 ਸਰਕਾਰੀ ਸਕੂਲ ਬੰਦ ਕਰ ਦਿੱਤੇ। ਇਸ ਤੋਂ ਇਲਾਵਾ ਕਰਮਚਾਰੀਆਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਵੀ ਬੰਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਲਗਭਗ 1933 ਸਸਤੀ ਦਵਾਈਆਂ ਦੇ ਕੇਂਦਰ ਬੰਦ ਕਰਨ ਦੇ ਨਾਲ-ਨਾਲ 750 ਸਰਕਾਰੀ ਦਵਾਈ ਕੇਂਦਰ ਵੀ ਬੰਦ ਕੀਤੇ। ਪੈਨਸ਼ਨ ਸਕੀਮ ਬੰਦ ਕਰਨ ਤੋਂ ਇਲਾਵਾ ਆਟਾ ਦਾਲ ਸਕੀਮ, ਸਕੂਲਾਂ ਦੀਆਂ ਵਰਦੀਆਂ, ਸਾਈਕਲ ਸਕੀਮ ਤੱਕ ਬੰਦ ਕਰ ਦਿੱਤਾ ਅਤੇ ਐੱਸ. ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਹੀਂ ਦਿੱਤੀ ਜਾ ਰਹੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇ ਆਸ਼ਿਰਵਾਦ ਜਦੋਂ ਭਾਜਪਾ ਸਰਕਾਰ ਬਣੀ ਤਾਂ ਉਸ ਤੋਂ ਬਾਅਦ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਕੰਮ 84 ਦੇ ਦੰਗਿਆਂ ਲਈ ਐੱਸ. ਆਈ. ਟੀ. ਬਣਾ ਕੇ ਜਾਂਚ ਸ਼ੁਰੂ ਕਰਵਾਈ। ਉਨ੍ਹਾਂ ਨੇ ਕਿਹਾ ਕਿ ਦੰਗਾ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੰਮ ਵੀ ਭਾਜਪਾ ਸਰਕਾਰ ਨੇ ਕੀਤਾ। ਉਨਾਂ ਨੇ ਕਿਹਾ ਕਿ ਮੋਦੀ ਵੱਲੋਂ ਐੱਸ. ਆਈ. ਟੀ. ਬਣਾਉਣ ਤੋਂ ਬਾਅਦ ਅੱਜ ਸੱਜਣ ਸਿੰਘ ਜੇਲ 'ਚ ਚੱਕੀ ਪੀਂਹ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਯੋਜਨਾਵਾਂ ਭਾਜਪਾ ਵੱਲੋਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਸਾਰੀਆਂ ਯੋਜਨਾਵਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ 'ਚ ਵਿਕਾਸ ਦੇ ਕੰਮਾਂ ਨੂੰ ਬੰਦ ਕਰਨ ਵਾਲੀ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਹਮੇਸ਼ਾ ਪੰਜਾਬ ਦੇ ਵਿਕਾਸ ਲਈ ਕਦੇ ਵੀ ਪਿੱਛੇ ਨਹੀਂ ਹਟੇਗੀ।
ਆਰਥਿਕ ਤੰਗੀ ਕਾਰਨ ਦਲਿਤ ਔਰਤ ਨੇ ਕੀਤੀ ਖੁਦਕੁਸ਼ੀ
NEXT STORY