ਚੰਡੀਗੜ੍ਹ (ਬਿਊਰੋ) - ਪੰਜਾਬ ਦੀ ਸਿਆਸਤ ’ਚ ਇਸ ਵਕਤ ਵੱਡੇ ਧਮਾਕੇ ਦੇ ਆਸਾਰ ਹਨ, ਕਿਉਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਨ ਤੋਂ ਕਾਫ਼ੀ ਨਾਰਾਜ਼ ਚਲੇ ਆ ਰਹੇ ਹਨ। ਬੀਤੇ ਦਿਨ ਪੰਜਾਬ ਕਾਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਲੋਂ ਅਸਤੀਫ਼ਾ ਦੇਣ ਪਿੱਛੋ ਪੰਜਾਬ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ ਹੋਣੀ ਸ਼ੁਰੂ ਹੋ ਚੁੱਕੀ ਹੈ। ਇੱਧਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੰਜਾਬ ਦੇ ਦੌਰੇ ’ਤੇ ਹਨ। ਅਜਿਹੇ ’ਚ ਕੈਪਟਨ ਅਮਰਿੰਦਰ ਸਿੰਘ ਦਾ ਅਮਿਤ ਸ਼ਾਹ ਨੂੰ ਮਿਲਣ ਜਾਣਾ ਸਭ ਨੂੰ ਹੈਰਾਨ ਕਰ ਦੇਣ ਵਾਲਾ ਕਦਮ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰਧਾਨਗੀ ਦੇ ਅਸਤੀਫ਼ੇ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਸਿਆਸੀ ਕਰੀਅਰ 'ਚ ਦੇ ਚੁੱਕੇ ਨੇ ਕਈ ਵੱਡੇ ਝਟਕੇ
ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਬੀਤੇ ਦਿਨ ਦਿੱਲੀ ਫੇਰੀ ’ਤੇ ਗਏ ਹੋਏ ਸਨ, ਜਿਸ ਦੌਰਾਨ ਸੂਤਰਾਂ ਤੋਂ ਖ਼ਬਰ ਮਿਲੀ ਸੀ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਅਤੇ ਕੈਪਟਨ ਦੀ ਮੀਟਿੰਗ ਉੱਤੇ ਬੋਲਦਿਆਂ ਨਵੇਂ ਬਣੇ ਮੰਤਰੀ ਪਰਗਟ ਸਿੰਘ ਨੇ ਕਿਹਾ, "ਕੁੱਝ ਗੱਲਾਂ ਕਹਿਣ ਦੀਆਂ ਨਹੀਂ ਪਰ ਕਰਨ ਦੀਆਂ ਹੁੰਦੀਆਂ ਹਨ ਅਤੇ ਕੈਪਟਨ ਸਾਬ੍ਹ ਪਹਿਲਾਂ ਵੀ ਦਿੱਲੀ ਪਾਰਟੀ ਲੀਡਰਾਂ ਤੋਂ ਜ਼ਿਆਦਾ ਕੇਂਦਰੀ ਮੰਤਰੀਆਂ ਨੂੰ ਮਿਲਣ ਜਾਂਦੇ ਸੀ।" ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕੇ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਨਵਜੋਤ ਸਿੰਘ ਸਿੱਧੂ ਨੂੰ ਚੋਣਾਂ ਚ ਹਰਾਉਣ ਲਈ ਹਰ ਮੁਮਕਿਨ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਖ਼ਿਲਾਫ਼ ਇੱਕ ਮਜ਼ਬੂਤ ਨੁਮਾਇੰਦਾ ਖੜਾ ਕਰਨਗੇ।
ਪੜ੍ਹੋ ਇਹ ਵੀ ਖ਼ਬਰ - ਸਾਊਦੀ ਅਰਬ ਗਏ ਗੁਰਦਾਸਪੁਰ ਦੇ 24 ਸਾਲਾ ਨੌਜਵਾਨ ਨੇ ਲਿਆ ਫਾਹਾ, ਪਰਿਵਾਰ ਨੇ ਦੱਸੀ ਖ਼ੁਦਕੁਸ਼ੀ ਦੀ ਅਸਲ ਵਜ੍ਹਾ
ਨਸ਼ੇ ਦੀ ਓਵਰਡੋਜ਼ ਕਾਰਨ 23 ਸਾਲਾ ਨੌਜਵਾਨ ਦੀ ਮੌਤ, ਰੋ-ਰੋ ਹਾਲੋ ਬੇਹਾਲ ਹੋਇਆ ਪਰਿਵਾਰ
NEXT STORY