ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਜ ਸਭਾ 'ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਲਏ ਬਿਨਾਂ ਕਿਹਾ ਕਿ ਕੁਝ ਲੋਕ ਪੰਜਾਬ 'ਚ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਇਸ ਸਮੇਂ ਉਹ ਅਸਾਮ ਦੀ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰ ਰਹੇ ਹਨ।
ਉਨ੍ਹਾਂ ਕਿਹਾ, ''ਪੰਜਾਬ 'ਚ ਕੁਝ ਲੋਕ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰ ਰਹੇ ਸਨ, ਉਨ੍ਹਾਂ ਨੇ ਕੋਸ਼ਿਸ਼ ਵੀ ਕੀਤੀ ਤੇ ਅੱਗੇ ਵੀ ਵਧੇ, ਪਰ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਤੇ ਅੱਜ ਉਹ ਅਸਾਮ ਦੀ ਜੇਲ੍ਹ 'ਚ ਬੰਦ ਹਨ। ਭਾਵੇਂ ਕਿ ਉੱਥੇ ਸਾਡੀ ਸਰਕਾਰ ਨਹੀਂ ਹੈ, ਪਰ ਇਹ ਗ੍ਰਹਿ ਮੰਤਰਾਲੇ ਦਾ ਹੀ ਦ੍ਰਿੜ ਇਰਾਦਾ ਸੀ ਕਿ ਉਹ ਇਸ ਸਮੇਂ ਸਲਾਖਾਂ ਪਿੱਛੇ ਹਨ ਤੇ ਅਸਾਮ ਜੇਲ੍ਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ 'ਚ ਅਸੀਂ ਸਿਆਸੀ ਏਜੰਡੇ ਕਾਰਨ ਦੇਸ਼ 'ਚ ਕਿਸੇ ਵੀ ਤਰ੍ਹਾਂ ਦੇ ਖ਼ਤਰੇ ਨੂੰ ਪੈਰ ਪਸਾਰਨ ਨਹੀਂ ਦੇਵਾਂਗੇ ਤੇ ਅਜਿਹੇ ਖ਼ਤਰਿਆਂ ਨੂੰ ਪਛਾਣਦੇ ਹੀ ਖ਼ਤਮ ਕਰ ਦੇਵਾਂਗੇ।''
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2023 ਨੂੰ ਪੰਜਾਬ ਪੁਲਸ ਵੱਲੋਂ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਸਮੇਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹਨ। ਇਸ ਮਗਰੋਂ ਉਨ੍ਹਾਂ ਨੇ ਜੇਲ੍ਹ 'ਚੋਂ ਹੀ ਲੋਕ ਸਭਾ ਚੋਣਾਂ ਦੌਰਾਨ ਸ੍ਰੀ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤੇ ਵੱਡੀ ਜਿੱਤ ਹਾਸਲ ਕਰ ਕੇ ਲੋਕ ਸਭਾ ਮੈਂਬਰ ਵੀ ਬਣੇ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉਹ ਤਾਂ ਸਾਨੂੰ ਸਕੂਲਾਂ 'ਚ ਘੇਰ ਕੇ ਖੜ੍ਹ ਜਾਂਦੇ...,ਵਿਧਾਨ ਸਭਾ 'ਚ ਬੋਲੇ ਵਿਧਾਇਕ ਭੋਲਾ ਗਰੇਵਾਲ
NEXT STORY