ਜਲੰਧਰ (ਚੋਪੜਾ) - ਮਾਣਯੋਗ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਜਲੰਧਰ ਦੌਰੇ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਦੇ ਮੱਦੇਨਜ਼ਰ 30 ਸਤੰਬਰ ਨੂੰ ਜ਼ਿਲ੍ਹੇ ਦੀ ਹੱਦ ਅੰਦਰ ‘ਨੋ ਫਲਾਇੰਗ ਜ਼ੋਨ’ ਦਾ ਐਲਾਨ ਕੀਤਾ ਹੈ। ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਸ ਸਬੰਧ ਵਿਚ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ 30 ਸਤੰਬਰ 2026 ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਪਾਇਲਟ ਏਅਰਕ੍ਰਾਫਟ ਸਿਸਟਮ (ਆਰ. ਪੀ. ਏ. ਐੱਸ.), ਡ੍ਰੋਨ ਹੈਲੀਕਾਪਟਰ ਜਾਂ ਹੋਰ ਤਰ੍ਹਾਂ ਦੇ ਏਅਰਕ੍ਰਾਫਟ ਨੂੰ ਉਡਾਉਣ ’ਤੇ ਪੂਰੀ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਹਰ ਮਹੀਨੇ 7 ਤਾਰੀਖ਼ ਨੂੰ ਖਾਤਿਆਂ 'ਚ ਆਵੇਗੀ ਤਨਖ਼ਾਹ ! NHM ਮੁਲਾਜ਼ਮਾਂ ਲਈ ਸੈਣੀ ਸਰਕਾਰ ਦਾ ਵੱਡਾ ਐਲਾਨ
ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਮਾਣਯੋਗ ਗ੍ਰਹਿ ਮੰਤਰੀ ਭਾਰਤ ਸਰਕਾਰ ਦੇ ਵੀ. ਵੀ. ਆਈ. ਪੀ. ਹੈਲੀਕਾਪਟਰ ਜਾਂ ਏਅਰਕ੍ਰਾਫਟ ’ਤੇ ਲਾਗੂ ਨਹੀਂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਤੈਅ ਮਿਆਦ ਦੌਰਾਨ ਜ਼ਿਲ੍ਹੇ ਵਿਚ ਹਵਾਈ ਸਰਗਰਮੀਆਂ ’ਤੇ ਰੋਕ ਸੁਰੱਖਿਆ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ ਲਾਗੂ ਕੀਤੀ ਗਈ ਹੈ। ਪ੍ਰਸ਼ਾਸਨ ਨੇ ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਇਹ ਹੁਕਮ 30 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਪ੍ਰਭਾਵੀ ਰਹੇਗਾ।
ਇਹ ਵੀ ਪੜ੍ਹੋ : ਹੜ੍ਹ 'ਚ ਰੁੜ੍ਹ ਕੇ ਆ ਗਈਆਂ ਸ਼ਰਾਬ ਦੀਆਂ ਬੋਤਲਾਂ ! ਚੁੱਕ-ਚੁੱਕ ਲੈ ਗਏ ਲੋਕ, ਛੱਤੀਸਗੜ੍ਹ ਦੀ ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
NEXT STORY