ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਰਾਤ 8 ਵਜੇ ਦੇ ਕਰੀਬ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਤੇ ਭਾਜਪਾ ਆਗੂ ਸੁਨੀਲ ਜਾਖੜ ਨਾਲ ਮੁਲਾਕਾਤ ਕਰ ਸਕਦੇ ਹਨ। ਅਮਿਤ ਸ਼ਾਹ ਰਾਤ ਵੇਲੇ ਸੁਨੀਲ ਜਾਖੜ ਦੀ ਪੰਚਕੂਲਾ ਸਥਿਤ ਰਿਹਾਇਸ਼ ਵਿਖੇ ਪੁੱਜ ਸਕਦੇ ਹਨ। ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਹਨ। ਜਾਣਕਾਰੀ ਮੁਤਾਬਕ ਅਮਿਤ ਸ਼ਾਹ ਭਾਜਪਾ ਮੁੱਖ ਦਫ਼ਤਰ ਵਿਖੇ 3 ਘੰਟੇ ਤੱਕ ਰੁਕ ਸਕਦੇ ਹਨ।
ਇਹ ਵੀ ਪੜ੍ਹੋ : ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਝਟਕਾ! ਸੁਖਪਾਲ ਖਹਿਰਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਇੱਥੇ ਉਨ੍ਹਾਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। ਗ੍ਰਹਿ ਮੰਤਰੀ ਦੁਪਹਿਰ 3 ਵਜੇ ਸੂਬਾ ਭਾਜਪਾ ਮੁੱਖ ਦਫ਼ਤਰ, ਸੈਕਟਰ-37ਏ ਚੰਡੀਗੜ੍ਹ ਪਹੁੰਚਣਗੇ ਅਤੇ ਸ਼ਾਮ 6 ਵਜੇ ਤੱਕ ਮੁੱਖ ਦਫ਼ਤਰ ਵਿਚ ਹੀ ਰਹਿਣਗੇ।
ਇਹ ਵੀ ਪੜ੍ਹੋ : 'ਅਮਿਤ ਸ਼ਾਹ' ਅੱਜ 'ਚੰਡੀਗੜ੍ਹ' ਦੌਰੇ 'ਤੇ, ਭਾਜਪਾ 'ਚ ਸ਼ਾਮਲ ਹੋ ਸਕਦੇ ਨੇ ਕਈ ਸਾਬਕਾ ਮੰਤਰੀ ਤੇ ਵਿਧਾਇਕ
ਉਹ ਭਾਜਪਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ’ਚ ਸੂਬਾ ਭਾਜਪਾ ਅਹੁਦੇਦਾਰਾਂ, ਸੂਬਾ ਕੋਰ ਗਰੁੱਪ, ਪੰਜਾਬ ਭਰ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਮੋਰਚਾ ਪ੍ਰਧਾਨਾਂ ਨਾਲ ਬੈਠਕ ਕਰਨਗੇ। ਅਮਿਤ ਸ਼ਾਹ ਜਿੱਥੇ ਇਸ ਬੈਠਕ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ’ਤੇ ਅਹੁਦੇਦਾਰਾਂ ਨਾਲ ਸੰਖੇਪ ਚਰਚਾ ਕਰਨਗੇ, ਉੱਥੇ ਹੀ ਉਨ੍ਹਾਂ ਦਾ ਮਾਰਗ ਦਰਸ਼ਨ ਵੀ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਤੇਜ਼ ਹਨ੍ਹੇਰੀ ਤੇ ਮੀਂਹ 'ਚ 2 ਦਿਨਾਂ ਦੀ ਮਾਸੂਮ ਬੱਚੀ ਨੂੰ ਮਰਨ ਲਈ ਛੱਡ ਗਏ ਮਾਪੇ
NEXT STORY