Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    6:03:11 PM

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • rahul gandhi  manjinder singh sirsa  delhi  ramlila maidan  protest

    ਰਾਹੁਲ ਗਾਂਧੀ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਦਾ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ ਭੁੱਲਾਂਗਾ

PUNJAB News Punjabi(ਪੰਜਾਬ)

ਪੰਜਾਬ ਆਏ ਅਮਿਤ ਸ਼ਾਹ ਦਾ ਬਿਆਨ, ਅੱਜ ਦਾ ਦੁਸਹਿਰਾ ਮੈਂ ਸਾਰੀ ਜ਼ਿੰਦਗੀ ਨਹੀਂ ਭੁੱਲਾਂਗਾ

  • Edited By Gurminder Singh,
  • Updated: 21 Oct, 2026 05:31 AM
Ludhiana-Khanna
amit shah parvinder jhota bjp
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ਮਾਨਸਾ : ਪੰਜਾਬ ਵਿਚ ਨਸ਼ਾ ਪੀੜਤ ਵੱਖ-ਵੱਖ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਦਾ ਦੁਸਹਿਰਾ ਉਹ ਸਾਰੀ ਜ਼ਿੰਦਗੀ ਨਹੀਂ ਭੁਲਾ ਸਕਣਗੇ। ਉਨ੍ਹਾਂ ਕਿਹਾ ਕਿ ਅੱਜ ਮੈਂ ਗੁਰਦਾਸਪੁਰ, ਸੰਗਰੂਰ, ਮਾਨਸਾ ਜਾ ਕੇ ਆਇਆ ਹਾਂ। ਗੁਰਦਾਸਪੁਰ ਵਿਚ 40 ਸਾਲਾ ਬਿਕਰਮਜੀਤ ਸਿੰਘ, ਸੰਗਰੂਰ ਵਿਚ ਗੁਲਜ਼ਾਰ ਸਿਘ, ਮਾਨਸਾ ਵਿਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਤਿੰਨਾਂ ਦਾ ਨਸ਼ੇ ਖਿਲਾਫ ਲੜਾਈ ਕਾਰਣ ਜਾਂ ਤਾਂ ਕਤਲ ਹੋਇਆ ਜਾਂ ਉਹ ਆਤਮਹੱਤਿਆ ਕਰ ਗਏ। ਸ਼ਾਹ ਨੇ ਕਿਹਾ ਕਿ ਦੇਸ਼ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਮੈਂ ਦੇਸ਼ ਭਰ ਵਿਚ ਕਈ ਪੀੜਤ ਪਰਿਵਾਰਾਂ ਨੂੰ ਮਿਲਿਆ ਪਰ ਮੈਂ ਅੱਜ ਪੰਜਾਬ ਦੇ ਲੋਕਾਂ ਦਾ ਦਰਦ ਸੁਣ ਕੇ ਜਿੰਨਾ ਦੁਖੀ ਹਾਂ ਇਨਾ ਕਦੇ ਨਹੀਂ ਹੋਇਆ। ਸਿਰਫ ਇਹੋ ਪਰਿਵਾਰ ਨਹੀਂ ਸਗੋਂ ਚਿੱਟੇ ਤੋਂ ਪੀੜਤ ਵੱਡੀ ਗਿਣਤੀ ਲੋਕ ਉਨ੍ਹਾਂ ਦੇ ਘਰਾਂ ਦੇ ਬਾਹਰ ਇਕੱਠੇ ਹੋਏ ਸਨ, ਜਿਨ੍ਹਾਂ ਸਿਰਫ ਇਹ ਮੰਗ ਸੀ ਕਿ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ। ਸ਼ਾਹ ਨੇ ਕਿਹਾ ਕਿ ਦਿੱਲੀ 'ਚ ਬੈਠ ਕੇ ਕਾਗਜ਼ੀ ਰਿਪੋਰਟਾਂ ਰਾਹੀਂ ਜਿਹੜੇ ਹਾਲਾਤ ਪੰਜਾਬ ਵਿਚ ਪਤਾ ਲੱਗਦੇ ਸੀ, ਉਹ ਅਸਲ ਸੱਚਾਈ ਤੋਂ ਕਿਤੇ ਦੂਰ ਹਨ। ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹਨ। ਉਨ੍ਹਾਂ ਕਿਹਾ ਕਿ ਨਸ਼ੇ ਕਾਰਣ ਪੰਜਾਬ ਅੰਦਰ ਕਿਸੇ ਨੇ ਭਰਾ, ਕਿਸੇ ਨੇ ਪਤੀ ਤੇ ਕਿਸੇ ਨੇ ਪੁੱਤ ਗਵਾ ਲਿਆ, ਕੀ ਆਮ ਆਦਮੀ ਪਾਰਟੀ ਦੀ ਸਰਕਾਰ ਕੋਲ ਇਨ੍ਹਾਂ ਦਾ ਕੋਈ ਜਵਾਬ ਹੈ। ਸ਼ਾਹ ਨੇ ਕਿਹਾ ਕਿ ਮੈਂ ਜਦੋਂ ਪਹਿਲਾਂ ਪੰਜਾਬ ਆਇਆ ਸੀ ਤਾਂ ਮੈਂ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਦੀ ਰੈਲੀ ਨੂੰ ਸੰਬੋਧਨ ਕੀਤਾ ਸੀ, ਮੈਂ ਆਇਆ ਸੀ ਨਸ਼ੇ ਦੇ ਕਾਰੋਬਾਰ ਖਤਮ ਕਰਨ ਦੀ ਅਪੀਲ ਕਰਨ ਪਰ ਉਲਟਾ ਮੇਰੇ ਉਪਰ ਹੀ ਦੋਸ਼ ਲਗਾਏ ਗਏ। 

ਇਹ ਵੀ ਪੜ੍ਹੋ : ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ 'ਚ ਮਨਾਉਣਗੇ ਦੁਸਹਿਰਾ

ਉਨ੍ਹਾਂ ਕਿਹਾ ਕਿ ਅੱਜ ਵੀ ਮੈਂ ਪੀੜਤ ਲੋਕਾਂ ਨਾਲ ਦੁੱਖ ਪ੍ਰਗਟ ਕਰਨ ਆਇਆ ਸੀ ਪਰ ਅੱਜ ਵੀ ਮੇਰੇ ਲਈ ਅਪਸ਼ਬਦ ਬੋਲੇ ਗਏ। ਮੈਨੂੰ ਜੋ ਮਰਜ਼ੀ ਕਹੋ ਪਰ ਚਿੱਟੇ ਦੇ ਕਾਰੋਬਾਰ ਨੂੰ ਤਾਂ ਖਤਮ ਕਰੋ। ਪੰਜਾਬ ਸਰਕਾਰ ਅਤੇ ਉਨ੍ਹਾਂ ਦੇ ਮੁਖੀਆ ਯਾਦ ਰੱਖਣ ਤੁਸੀਂ ਤਿੰਨ ਮਹੀਨਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਗੱਦੀ 'ਤੇ ਬੈਠੇ ਸੀ ਪਰ ਪੰਜ ਸਾਲਾਂ ਵਿਚ ਨਸ਼ਾ ਨਿਰੰਤਰ ਵਧਿਆ ਹੈ, ਤੁਹਾਡੇ ਸਿਪਾਹੀ ਤੱਕ ਨਸ਼ੇ ਨਾਲ ਫੜੇ ਜਾ ਰੇਹੇ ਹਨ। ਦਿੱਲੀ ਵਿਚ ਹਰ ਵਿਅਕਤੀ ਦੀ ਆਜ਼ਾਦੀ ਦੀ ਗੱਲ ਕਰਨ ਵਾਲੇ ਅੱਜ ਚੁੱਪ ਕਿਉਂ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸ਼ਰਮ ਆਉਣੀ ਚਾਹੀਦੀ ਹੈ, ਇਹ ਸਾਡੇ ਉਪਰ ਦੋਸ਼ ਲਗਾਉਂਦੇ ਹਨ ਕਿ ਗੁਜਰਾਤ ਦੀ ਬੰਦਰਗਾਹ ਤੋਂ ਡਰੱਗ ਆਉਂਦਾ ਹੈ, ਹੁਣ ਤਕ ਇਨ੍ਹਾਂ ਬੰਦਰਗਾਹਾਂ ਤੋਂ ਅਸੀਂ 20 ਹਜ਼ਾਰ ਕਰੋੜ ਰੁਪਏ ਦਾ ਡਰੱਗ ਫੜਿਆ ਹੈ। ਤੁਸੀਂ ਕੀ ਚਾਹੁੰਦੇ ਹੋ ਕਿ ਅਸੀਂ ਨਸ਼ਾ ਨਾ ਫੜੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੱਸੇ ਕਿ ਨੌਜਵਾਨਾਂ ਦੇ ਹੱਥਾਂ ਵਿਚ ਚਿੱਟੇ ਦੀਆਂ ਪੁੜੀਆਂ ਕਿਸ ਤਰ੍ਹਾਂ ਪਹੁੰਚ ਰਹੀਆਂ ਹਨ। ਇਹ ਰਾਜਨੀਤੀਕ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ

ਸ਼ਾਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਸੌਂਪ ਕੇ ਚੰਗਾ ਕੰਮ ਕੀਤਾ ਹੈ। ਕੋਈ ਵੀ ਮੁਲਜ਼ਮ ਹੋਵੇ, ਅਸੀਂ ਪਾਤਾਲ ਤੋਂ ਵੀ ਕੱਢ ਕੇ ਸਜ਼ਾ ਦੇਵਾਂਗੇ। ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਉਹ ਬਾਕੀ ਦੋ ਕੇਸ ਵੀ ਸੀ. ਬੀ. ਆਈ. ਨੂੰ ਸੌਂਪ ਦੇਣ, ਉਨ੍ਹਾਂ ਦੇ ਪਰਿਵਾਰ ਵੀ ਇਹੋ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਤੁਹਾਡਾ ਇਰਾਦਾ ਹੈ, ਨਾ ਤੁਸੀਂ ਗੰਭੀਰ ਹੋ ਤੇ ਨਾ ਹੀ ਤੁਹਾਨੂੰ ਨਸ਼ਾ ਖਤਮ ਕਰਨਾ ਆਉਂਦਾ ਹੈ। ਮੈਂ ਅੱਜ ਪੰਜਾਬ ਦੀ ਜਨਤਾ ਨੂੰ ਕੁਝ ਸਵਾਲ ਉਨ੍ਹਾਂ ਸਾਹਮਣੇ ਰੱਖਣਾ ਚਾਹੁੰਦਾ ਹਾਂ। ਸ਼ਾਹ ਨੇ ਦੋਸ਼ ਲਗਾਇਆ ਕਿ ਸਿਆਸੀ ਆਗੂਆਂ ਦੀ ਪੁਸ਼ਤਪਨਾਹੀ ਨਾਲ ਹੀ ਨੌਜਵਾਨਾਂ ਦੇ ਹੱਥਾਂ ਵਿਚ ਨਸ਼ਾ ਆ ਰਿਹਾ ਹੈ, ਹਰ ਜ਼ਿਲ੍ਹੇ ਵਿਚ ਨਸ਼ੇ ਦੇ ਕਾਰੋਬਾਰੀਆਂ ਨੂੰ ਪੁਸ਼ਤਪਨਾਹੀ ਦੇਣ ਲਈ ਗਿਰੋਹ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਾਂ ਤਾਂ ਪੰਜਾਬ ਦੀ ਜਨਤਾ ਨੂੰ ਤੁਹਾਡੇ ਤੋਂ ਕੋਈ ਉਮੀਦ ਹੈ ਤੇ ਨਾ ਮੈਨੂੰ ਹੈ। ਮੈਂ ਫਿਰ ਵਾਅਦਾ ਕਰਦਾ ਹਾਂ ਕਿ 31 ਦਸੰਬਰ 2029 ਤਕ ਅਸੀਂ ਪੰਜਾਬ ਵਿਚੋਂ ਨਸ਼ੇ ਦੇ ਕਾਰੋਬਾਰ ਨੂੰ ਸਮਾਪਤ ਕਰ ਦੇਵਾਂਗੇ, ਜੇ ਕੋਈ ਨਸ਼ੇ ਦਾ ਕਾਰੋਬਾਰ ਵਧਾਉਣ ਦਾ ਕੰਮ ਕਰੇਗਾ ਤਾਂ ਉਸ ਨੂੰ ਮੋਦੀ ਸਰਕਾਰ ਜੇਲ੍ਹ ਵਿਚ ਸੁੱਟੇਗੀ। ਮੋਦੀ ਸਰਕਾਰ ਨਸ਼ਾ ਮੁਕਤ ਭਾਰਤ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ ਲਿਆ ਗਿਆ ਫ਼ੈਸਲਾ

ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਕੀ ਬੋਲੇ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਸਵਾਲ ਚੁੱਕਦਿਆਂ ਭਾਜਪਾ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਗੈਂਗਸਟਰ ਤੇ ਨਸ਼ਾ ਵਧ-ਫੁੱਲ ਰਿਹਾ ਹੈ ਅਤੇ ਹਰਿਆਣਾ ਗੈਂਗਸਟਰਾਂ ਦੀ ਨਰਸਰੀ ਬਣ ਗਿਆ ਹੈ। ਉਨ੍ਹਾਂ ਅੱਜ ਵੀਡੀਓ ਸੁਨੇਹੇ ਵਿੱਚ ਕਿਹਾ ਕਿ ਜਦੋਂ ਦਿੱਲੀ ਅੰਦੋਲਨ ਵਿੱਚ ਪੰਜਾਬ ਦੇ 700 ਕਿਸਾਨ ਸ਼ਹੀਦ ਹੋ ਗਏ ਸਨ ਤਾਂ ਉਸ ਵੇਲੇ ਅਮਿਤ ਸ਼ਾਹ ਉਨ੍ਹਾਂ ਪਰਿਵਾਰਾਂ ਨਾਲ ਦੁੱਖ ਵੰਡਾਉਣ ਕਿਉਂ ਨਹੀਂ ਆਏ ਸਨ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਕਰਕੇ ਹੁਣ ਹੋਛੀ ਸਿਆਸਤ ’ਤੇ ਉੱਤਰ ਆਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Amit Shah
  • Parvinder Jhota
  • BJP
  • ਅਮਿਤ ਸ਼ਾਹ
  • ਪਰਵਿੰਦਰ ਝੋਟਾ
  • ਭਾਜਪਾ

ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ ਥਾਵਾਂ ’ਤੇ ਅੱਗ ਬੁਝਵਾਈ

NEXT STORY

Stories You May Like

  • amit shah punjab dussehra
    ਅਮਿਤ ਸ਼ਾਹ ਪੰਜਾਬ ਦੌਰੇ ਦੌਰਾਨ ਲੁਧਿਆਣਾ 'ਚ ਮਨਾਉਣਗੇ ਦੁਸਹਿਰਾ
  • schedule for amit shah  s punjab visit tomorrow released
    ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ
  • amit shah  parvinder jhota  bhim singh
    ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ
  • amit shah s punjab visit schedule changed suddenly
    ਅਚਾਨਕ ਬਦਲਿਆ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਜਾਣੋ ਹੁਣ ਕਿੱਥੇ-ਕਿੱਥੇ ਜਾਣਗੇ
  • bhim singh on amit shah visit
    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ (ਵੀਡੀਓ)
  • amit shah  bhagwant mann  social media
    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
  • amit shah will meet parvinder jhota s family today
    ਅੱਜ ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲਣਗੇ ਅਮਿਤ ਸ਼ਾਹ, ਦੁਪਹਿਰ 12 ਵਜੇ ਪੁੱਜਣਗੇ
  • major statement by member of parliament satnam singh sandhu
    ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਬਾਰੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦਾ ਵੱਡਾ ਬਿਆਨ
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • latest regarding the strike by government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ...
    • shocking incident in jalandhar  ravan effigy stolen on dussehra
      ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • pratap singh bajwa
      ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ...
    • cbi parvinder jhota wife
      ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • major action by the cbi in the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ...
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • businessman  s body found in a big hotel in chandigarh
      ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
    • man dies under suspicious circumstances at dilkusha market
      ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +