ਭਵਾਨੀਗੜ੍ਹ (ਕਾਂਸਲ)- ਸੰਵਿਧਾਨ ਰਚੇਤਾ ਤੇ ਦਲਿਤਾਂ ਦੇ ਮਸੀਹਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੰਦਰਭ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਲੈ ਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸਖ਼ਤ ਨੋਟਿਸ ਲੈਂਦੇ ਹੋਏ ਅੱਜ ਪਿੰਡ ਘਰਾਚੋਂ, ਝਨੇੜੀ ਅਤੇ ਬਟਰਿਆਣਾ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਜੋਨਲ ਆਗੂ ਗੁਰਚਰਨ ਸਿੰਘ ਘਰਾਚੋਂ ਅਤੇ ਬਲਾਕ ਆਗੂ ਸੁਖਵਿੰਦਰ ਸਿੰਘ ਬਟਿਆਣਾ ਨੇ ਦੱਸਿਆ ਕਿ ਮਨੂੰਵਾਦੀ ਸੋਚ ਦੇ ਧਾਰਨੀ ਅਮਿਤ ਸ਼ਾਹ ਦੀ ਅਪਮਾਨਜਨਕ ਟਿੱਪਣੀ ਤੋਂ ਪਤਾ ਚਲਦਾ ਹੈ ਕਿ ਮੌਜੂਦਾ ਕੇਂਦਰ ਦੀ ਸੱਤਾ 'ਤੇ ਕਾਬਜ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਅਸਲ ’ਚ ਆਰ.ਐੱਸ.ਐੱਸ 'ਤੇ ਮਨੂੰਵਾਦੀ ਦੀ ਵਿਚਾਰਧਾਰਾ ਨਾਲ ਲੈਸ਼ ਹੈ। ਜਿਨ੍ਹਾਂ ’ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਤੇ ਦੇਸ਼ ਦੇ ਦਲਿਤਾਂ ਖ਼ਿਲਾਫ਼ ਕਿੰਨੀ ਨਫਰਤ ਭਰੀ ਹੋਈ ਹੈ। ਅਮਿਤ ਸ਼ਾਹ ਦੀ ਇਸ ਟਿੱਪਣੀ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕੀ ਦੇਸ਼ ਦੀ ਮਿਹਨਤਕਸ਼ ਜਮਾਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਅਪਮਾਨ ਨੂੰ ਹਰਗਿਜ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸੰਘ ਦੀ ਇਸ ਦਲਿਤ ਵਿਰੋਧੀ ਨੀਤੀ ਖਿਲਾਫ਼ ਵਿਆਪਕ ਮੁਹਿੰਮ ਚਲਾਉਣ ਦਾ ਸੱਦਾ ਦਿਤਾ। ਇਸ ਮੌਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਜੀਤ ਸਿੰਘ ਘਰਾਚੋਂ, ਹਰਦੇਵ ਸਿੰਘ, ਰਾਮਕਰਨ ਬਟਰਿਆਣਾ, ਰਾਮ ਚੰਦ ਝਨੇੜੀ, ਹਰਜਿੰਦਰ ਸਿੰਘ, ਨਿਰਭੈ ਸਿੰਘ ਤੇ ਬਲਵੀਰ ਸਿੰਘ ਝਨੇੜੀ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
50 ਲੱਖ ਰੁਪਏ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ
NEXT STORY