ਚੰਡੀਗੜ੍ਹ : ਪੰਜਾਬ ਦੌਰੇ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ "ਤੇ ਪੋਸਟ ਪਾਉਂਦਿਆਂ ਸ਼ਾਹ ਨੇ ਕਿਹਾ ਕਿ ਪੰਜਾਬ ‘ਆਪ-ਦਾ’ ਸਰਕਾਰ ਦੇ ਮਾੜੇ ਰਾਜ-ਪ੍ਰਬੰਧ ਕਾਰਨ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਪੰਜਾਬ ਦੇ ਲੋਕ ਨਸ਼ਿਆਂ ਖ਼ਿਲਾਫ਼ ਨਿਰਣਾਇਕ ਲੜਾਈ ਲੜ ਰਹੇ ਹਨ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਦੇ ਲੋਕਾਂ ਨੂੰ ਇਕਜੁੱਟ ਕਰਦਿਆਂ ਭਾਜਪਾ ਵੱਲੋਂ 18 ਸਤੰਬਰ ਨੂੰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਯਾਤਰਾ ਪੰਜਾਬ ਦੇ ਪਿੰਡ-ਪਿੰਡ ਪਹੁੰਚੀ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਇਸ ਮੁਹਿੰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਕਿਸੇ ਸਮੇਂ ਵੀ ਹੋ ਸਕਦਾ ਐਲਾਨ

ਉਨ੍ਹਾਂ ਕਿਹਾ ਕਿ ਅੱਜ ਜਲੰਧਰ ਵਿਖੇ ਇਸ ਯਾਤਰਾ ਦੀ ਸਮਾਪਤੀ ਮੌਕੇ ਪੰਜਾਬ ਵਾਸੀਆਂ ਨਾਲ ਰੂ-ਬ-ਰੂ ਹੋਵਾਂਗਾ ਅਤੇ ਨਸ਼ਿਆਂ ਦੀ ਮਾਰ ਝੱਲ ਰਹੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਵੀ ਸਾਂਝਾ ਕਰਾਂਗਾ।
ਇਹ ਵੀ ਪੜ੍ਹੋ : ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿਸਤਾਨ ਤੋਂ ਮੰਗਵਾਈ 4 ਕਿੱਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ
NEXT STORY