ਲੁਧਿਆਣਾ (ਹਿਤੇਸ਼) : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਪਟਿਆਲਾ 'ਚ ਹੋਣ ਵਾਲੀ ਰੈਲੀ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਹੋਰ ਲੰਬੀ ਹੋ ਸਕਦੀ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪੰਜਾਬ 'ਚ ਅਕਾਲੀ ਦਲ ਨਾਲੋਂ ਰਿਸ਼ਤਾ ਟੁੱਟਣ ਮਗਰੋਂ ਇਕੱਲੇ ਚੋਣਾਂ ਲੜਨ ਵਾਲੀ ਭਾਜਪਾ ਵੱਲੋਂ ਆਪਣਾ ਕੁਨਬਾ ਵਧਾਉਣ ਲਈ ਜੋ ਡਰਾਈਵ ਸ਼ੁਰੂ ਕੀਤੀ ਗਈ ਹੈ, ਉਸੇ ਤਹਿਤ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹਾਈਕੋਰਟ ਦਾ ਅਹਿਮ ਫ਼ੈਸਲਾ : ਵਿਧਵਾ ਜੇਕਰ ਪਤੀ ਦੇ ਭਰਾ ਨਾਲ ਵਿਆਹ ਕਰੇ ਤਾਂ ਵੀ ਮਿਲੇਗੀ 'ਫੈਮਿਲੀ ਪੈਨਸ਼ਨ'
ਇਨ੍ਹਾਂ 'ਚ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੋਂ ਇਲਾਵਾ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਸ਼ਾਮਲ ਹਨ। ਹੁਣ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ 'ਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਜੋ ਯੋਜਨਾ ਬਣਾਈ ਹੈ, ਉਸ ਦੇ ਤਹਿਤ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਦੀ ਦਿਲਦਾਰੀ ਲਈ ਰਾਹੁਲ ਨੇ ਕਿਹਾ ਸ਼ੁਕਰੀਆ, ਬੋਲੇ-ਹੁਣ ਦਿੱਲੀ ਵਾਲਾ ਸਰ੍ਹੋਂ ਦਾ ਸਾਗ ਨਹੀਂ ਚੱਲਣਾ (ਤਸਵੀਰਾਂ)
ਕਾਂਗਰਸੀ ਆਗੂਆਂ ਵੱਲੋਂ ਭਾਜਪਾ 'ਚ ਸ਼ਾਮਲ ਹੋਣ ਨੂੰ ਰਾਹੁਲ ਗਾਂਧੀ ਨੇ ਈ. ਡੀ. ਅਤੇ ਸੀ. ਬੀ. ਆਈ. ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਕੇਸ ਦਰਜ ਹੋਣ ਦੇ ਦਬਾਅ ਦਾ ਨਤੀਜਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਜੋ ਨੇਤਾ ਚਲੇ ਗਏ ਹਨ, ਉਨ੍ਹਾਂ ਨੂੰ ਲੈ ਕੇ ਉਹ ਖ਼ੁਸ਼ ਹਨ ਕਿਉਂਕਿ ਉਨ੍ਹਾਂ ਤੋਂ ਬਾਅਦ ਹੁਣ ਉਨ੍ਹਾਂ ਕੋਲ ਸਮਰਪਿਤ ਅਤੇ ਨੌਜਵਾਨ ਆਗੂਆਂ ਦੀ ਟੀਮ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੱਲਿਕਾਰਜੁਨ ਖੜਗੇ ਦਾ ਭਾਜਪਾ 'ਤੇ ਤਿੱਖਾ ਹਮਲਾ, ਕਾਂਗਰਸ ਦੀਆਂ 6 ਸੂਬਿਆਂ ਦੀਆਂ ਸਰਕਾਰਾਂ ਦੀ ਕੀਤੀ ਚੋਰੀ
NEXT STORY