ਪਟਿਆਲਾ (ਪਰਮੀਤ): ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਦੇ ਦਿੱਗਜ ਆਗੂ ਅਮਿਤ ਸ਼ਾਹ ਦੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਫੌਰੀ ਤੌਰ ’ਤੇ ਇਸ ਦੇ ਕਾਰਨ ਸਪਸ਼ਟ ਨਹੀਂ ਹੋਏ ਪਰ ਸੂਤਰਾਂ ਦਾ ਕਹਿਣਾ ਹੈ ਕਿ ਅਮਿਤ ਸ਼ਾਹ ਦਾ ਕੋਈ ਜ਼ਰੂਰੀ ਰੁਝੇਵਾਂ ਆਉਣ ਕਾਰਨ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ 29 ਜਨਵਰੀ ਨੂੰ ਪੰਜਾਬ ਆਉਣਾ ਸੀ ਤੇ ਪਟਿਆਲਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ।
ਇਹ ਖ਼ਬਰ ਵੀ ਪੜ੍ਹੋ - ਬਰਨਾਲਾ ਪੁੱਜੇ CM ਭਗਵੰਤ ਮਾਨ ਨੇ ਕੀਤੇ ਕਈ ਵੱਡੇ ਐਲਾਨ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਭਾਜਪਾ ਦੇ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕਿਸੇ ਜ਼ਰੂਰੀ ਰੁਝੇਵੇਂ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 29 ਜਨਵਰੀ ਨੂੰ ਹੋਣ ਵਾਲੀ ਪੰਜਾਬ ਫੇਰੀ ਮੁਲਤਵੀ ਕਰ ਦਿੱਤੀ ਗਈ ਹੈ। ਛੇਤੀ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।
ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਪ੍ਰਧਾਨ ਹਰਿੰਦਰ ਕੋਹਲੀ ਨੇ ਪਟਿਆਲਾ ਰੈਲੀ ਮੁਲਤਵੀ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 29 ਜਨਵਰੀ ਨੂੰ ਪਟਿਆਲਾ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਦੀ ਰੈਲੀ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ 'ਚ ਪੇਂਡੂ ਡਿਸਪੈਂਸਰੀਆਂ ਬੰਦ ਕਰਨ ਲਈ ਉਤਾਵਲੀ ਆਪ ਸਰਕਾਰ: ਭਾਜਪਾ
NEXT STORY