ਜਲੰਧਰ (ਸੋਨੂੰ)- ਜਲੰਧਰ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਪੰਜਾਬ ਦੇ ਉਪ-ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਇਕੱਠੇ ਭੋਜਨ ਕੀਤਾ। ਇਸ ਦੌਰਾਨ ਰਾਕੇਸ਼ ਰਾਠੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਅਮਿਤ ਸ਼ਾਹ ਦਾ ਨਿੱਘਾ ਸਵਾਗਤ ਕੀਤਾ ਗਿਆ।
ਭੋਜਨ ਦੌਰਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਅਮਿਤ ਸ਼ਾਹ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ ਅਤੇ ਰਾਕੇਸ਼ ਰਾਠੌਰ ਇਕੱਠੇ ਨਜ਼ਰ ਆ ਰਹੇ ਹਨ। ਇਥੇ ਇਹ ਦੱਸਣਯੋਗ ਹੈ ਕਿ ਅਮਿਤ ਸ਼ਾਹ ਬੁੱਧਵਾਰ ਨੂੰ ਜਲੰਧਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜਲੰਧਰ ਦੇ ਮਸ਼ਹੂਰ ਧਾਰਮਿਕ ਮੰਦਿਰ 'ਚ ਮੱਥਾ ਟੇਕਿਆ ਅਤੇ ਇਸ ਤੋਂ ਬਾਅਦ ਪਰਾਗਪੁਰ 'ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ ਸਮਾਰੋਹ 'ਚ ਰੈਲੀ ਨੂੰ ਸੰਬੋਧਨ ਕੀਤਾ।


ਇਹ ਵੀ ਪੜ੍ਹੋ: 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
NEXT STORY