ਮਾਨਸਾ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ। ਅਮਿਤ ਸ਼ਾਹ ਦਾ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ, ਜਦੋਂ ਪੰਜਾਬ 'ਚ ਨਸ਼ਿਆਂ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਿਆਸੀ ਬਹਿਸ ਛਿੜ ਗਈ ਹੈ। ਪੰਜਾਬ ਭਾਜਪਾ ਦੇ ਮੁਕਾਬਰ ਅਮਿਤ ਸ਼ਾਹ ਸਭ ਤੋਂ ਪਹਿਲਾਂ ਗੁਰਦਾਸਪੁਰ ਜ਼ਿਲ੍ਹੇ ਦੇ ਮਾੜੀ ਪੰਨਵਾਂ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲਣਗੇ। ਫਿਰ ਉਹ ਸੰਗਰੂਰ ਦੇ ਪਿੰਡ ਤੂਰ ਬੰਜਾਰਾ 'ਚ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ
ਮਾਨਸਾ 'ਚ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਵੀ ਅਮਿਤ ਸ਼ਾਹ ਮੁਲਾਕਾਤ ਕਰਨਗੇ। ਅਖ਼ੀਰ 'ਚ ਉਹ ਲੁਧਿਆਣਾ ਦੇ ਦਰੇਸੀ ਮੈਦਾਨ 'ਚ ਦੁਸਹਿਰੇ ਦੇ ਸਮਾਰੋਹ 'ਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ
ਭਾਜਪਾ ਵਰਕਰਾਂ ਨੇ ਗ੍ਰਹਿ ਮੰਤਰੀ ਦੇ ਦੂਜੇ ਪੰਜਾਬ ਦੌਰੇ ਨੂੰ ਸਫ਼ਲ ਬਣਾਉਣ ਦੀਆਂ ਤਿਆਰੀਆਂ ਤੇਜ਼ ਕੀਤੀਆਂ ਹੋਈਆਂ ਹਨ। ਹਾਲਾਂਕਿ ਜੇਕਰ ਪਹਿਲੇ ਸ਼ਡਿਊਲ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨੀ ਸੀ ਪਰ ਹੁਣ ਉਨ੍ਹਾਂ ਦਾ ਇਹ ਸ਼ਡਿਊਲ ਬਦਲ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਚੰਡੀਗੜ੍ਹ ’ਚ 106 ਫੁੱਟ ਉੱਚਾ ਰਾਵਣ ਖਿੱਚ ਦਾ ਕੇਂਦਰ, ਪਹੁੰਚਣਗੇ ਇਕ ਲੱਖ ਤੋਂ ਵੱਧ ਲੋਕ
NEXT STORY