ਮਾਨਸਾ, ਚੰਡੀਗੜ੍ਹ - ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਅੱਜ ਚੰਡੀਗੜ੍ਹ ਰਵਾਨਾ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ 'ਤੇ ਆਏ ਹੋਏ ਹਨ। ਮੂਸੇਵਾਲਾ ਦੇ ਮਾਤਾ-ਪਿਤਾ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਜਿੰਨਾ ਛੇਤੀ ਹੋ ਸਕੇ ਇਸ ਮਾਮਲੇ ਦੀ ਪੜਤਾਲ ਕਰਕੇ ਅਸਲੀਅਤ ਬਾਹਰ ਲਿਆਂਦੀ ਜਾਵੇ।
ਪੜ੍ਹੋ ਇਹ ਵੀ ਖ਼ਬਰ: ਪੋਤੇ ਨੂੰ ਮਿਲਣ ਦੀ ਸੀ ਰੀਝ, ਨੂੰਹ ਨੇ ਕੀਤਾ ਇਨਕਾਰ ਤਾਂ ਦਾਦੇ ਨੇ ਚੁੱਕਿਆ ਖ਼ੌਫ਼ਨਾਕ ਕਦਮ
ਦਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅਮਿਤ ਸ਼ਾਹ ਨੂੰ ਇਕ ਪੱਤਰ ਲਿਖਿਆ ਸੀ, ਜਿਸ ’ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁਖ ਦਾ ਪ੍ਰਗਟਾਵਾ ਕਰਨ ਲਈ ਗਏ ਸਨ। ਇਸ ਦੌਰਾਨ ਭਾਜਪਾ ਦੇ ਪੰਜਾਬ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਕਤ ਪਰਿਵਾਰ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਵਾਈ ਜਾਵੇਗੀ ਅਤੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣ ਦੀ ਮੰਗ ਕੀਤੀ ਸੀ।
ਪੜ੍ਹੋ ਇਹ ਵੀ ਖ਼ਬਰ: ‘ਆਪ’ ਵਿਧਾਇਕ ਦੀ ਬੇਕਾਬੂ ਹੋਈ ਤੇਜ਼ ਰਫ਼ਤਾਰ ਗੱਡੀ ਨੇ ਦੋ ਕਾਰਾਂ ਨੂੰ ਮਾਰੀ ਟੱਕਰ, ਉੱਡੇ ਪਰਖੱਚੇ (ਤਸਵੀਰਾਂ)
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ’ਚ 45 ਗੈਂਗਸਟਰ ਸਰਗਰਮ, ਗਾਇਕਾਂ ਤੇ ਅਭਿਨੇਤਾਵਾਂ ਤੋਂ ਲੈ ਵੀ ਚੁੱਕੇ ਨੇ 10-10 ਲੱਖ ਦੀ ਰੰਗਦਾਰੀ
NEXT STORY