ਖਮਾਣੋਂ (ਜਟਾਣਾ) : ਜ਼ਿਲ੍ਹਾ ਮੈਜਿਸਟ੍ਰੇਟ ਪਰਨੀਤ ਸ਼ੇਰਗਿੱਲ ਨੇ ਧਾਰਾ-144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸਮੁੱਚੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਸਲਾ ਧਾਰਕਾਂ ਪਾਸੋਂ 22 ਮਾਰਚ ਸ਼ਾਮ 5 ਵਜੇ ਤੱਕ ਅਸਲੇ ਨੂੰ ਜਮ੍ਹਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾਂ ਨਾ ਵਾਪਰੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਲਾਇਸੈਂਸੀ ਅਸਲਾ ਧਾਰਕ ਆਪਣਾ ਅਸਲਾ ਲੋਕਲ ਥਾਣੇ ਵਿਚ ਜਾਂ ਲਾਇਸੈਂਸੀ ਅਸਲਾ ਡੀਲਰਾਂ ਪਾਸ ਹਰ ਹਾਲਤ ਵਿਚ 22 ਮਾਰਚ ਤੱਕ ਜਮ੍ਹਾਂ ਕਰਵਾਉਣ।
ਅੰਮ੍ਰਿਤਸਰ ਦੀ ਨੁਹਾਰ ਬਦਲਣ ’ਚ ਸਾਬਕਾ ਰਾਜਦੂਤ ਸੰਧੂ ਦੀ ਪਹਿਲਕਦਮੀ, ਸ਼ਹਿਰ ’ਚ ਖੁੱਲ੍ਹਣਗੇ ਅਮਰੀਕਨ ਕੌਂਸਲੇਟ
NEXT STORY