ਜਲੰਧਰ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਕਿਸਾਨੀ ਸੰਘਰਸ਼ ਨਾਲ ਡਟੇ ਹੋਏ ਹਨ। ਸੋਸ਼ਲ ਮੀਡੀਆ ਰਾਹੀਂ ਅਮਰਿੰਦਰ ਗਿੱਲ ਤੇ ਉਨ੍ਹਾਂ ਦੀ ਪੂਰੀ ਟੀਮ ਵਲੋਂ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਵੀ ਕਿਸਾਨੀ ਸੰਘਰਸ਼ ’ਚ ਆਪਣਾ ਸਮਰਥਨ ਵਧਾਉਂਦਿਆਂ ਹੁਣ ਵੱਡਾ ਕਦਮ ਚੁੱਕਿਆ ਹੈ।
ਦਰਅਸਲ ਉਨ੍ਹਾਂ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ, ‘‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ ’ਚ ਕਿਸਾਨਾਂ ਦੇ ਨਾਲ ਹਾਂ। ਇਸ ਤੋਂ ਇਲਾਵਾ ਅਸੀਂ ‘ਜੀਓ ਸਾਵਨ’ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।’
ਦੱਸਣਯੋਗ ਹੈ ਕਿ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨਾਲ ਜੁੜੇ ਕਲਾਕਾਰਾਂ ਵਲੋਂ ਵੀ ਇਸ ਪੋਸਟ ਨੂੰ ਸ਼ੇਅਰ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਜਾ ਰਿਹਾ ਹੈ। ਜੀਓ ਤੇ ਰਿਲਾਇੰਸ ਦੀਆਂ ਵਸਤਾਂ ਨੂੰ ਬਾਈਕਾਟ ਕਰਨ ਦਾ ਟਰੈਂਡ ਵੀ ਸਾਨੂੰ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲ ਚੁੱਕਾ ਹੈ।
ਉਥੇ ਪੰਜਾਬ ’ਚ ਰਿਲਾਇੰਸ ਦੇ ਸਟੋਰ ਤੇ ਮਾਲਜ਼ ਵੀ ਪਹਿਲਾਂ ਤੋਂ ਹੀ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੇ ਗਏ ਹਨ। ਕਿਸਾਨਾਂ ਵਲੋਂ ਰਿਲਾਇੰਸ ਮਾਲਜ਼ ਦੇ ਘਿਰਾਓ ਦੇ ਨਾਲ-ਨਾਲ ਉਨ੍ਹਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਗੱਲ ਵਾਰ-ਵਾਰ ਦੁਹਰਾਈ ਜਾ ਰਹੀ ਹੈ।
ਨੋਟ- ਰਿਧਮ ਬੁਆਏਜ਼ ਐਂਟਰਟੇਨਮੈਂਟ ਵਲੋਂ ਸਾਂਝੀ ਕੀਤੀ ਇਸ ਪੋਸਟ ’ਤੇ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦਿਓ।
ਕੁਰਾਲੀ 'ਚ ਕਿਸਾਨਾਂ ਲਈ ਤਿਆਰ ਹੋ ਰਹੀ 'ਖੋਏ ਵਾਲੀ ਬਰਫੀ', ਭੇਜੀ ਜਾਵੇਗੀ ਦਿੱਲੀ
NEXT STORY