ਲੁਧਿਆਣਾ (ਨਰਿੰਦਰ) : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਏ ਜਾਣ ਦੀਆਂ ਖ਼ਬਰਾਂ ਸਬੰਧੀ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰ ਬੰਦੇ ਕੋਲ ਪਾਰਟੀ ਬਣਾਉਣ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਾਢੇ 9 ਸਾਲ ਉਹ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਉਹ ਅਜਿਹੀ ਗਲਤੀ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ
ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਜਿਹੀ ਗਲਤੀ ਕਰਨ ਜਾ ਰਹੇ ਹਨ ਤਾਂ ਉਨ੍ਹਾਂ ਨੂੰ ਲੱਗਦਾ ਹੈ ਕਿ ਕੈਪਟਨ ਕੋਲ ਚੰਗੇ ਸਲਾਹਕਾਰ ਨਹੀਂ ਹਨ। ਰਾਜਾ ਵੜਿੰਗ ਨੇ ਕਿਹਾ ਕਿ ਉਹ ਕੈਪਟਨ ਦਾ ਸਤਿਕਾਰ ਕਰਦੇ ਹਨ, ਉਹ ਸਾਡੇ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਨੇ ਕੈਪਟਨ ਨੂੰ ਗੁਜ਼ਾਰਿਸ਼ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਬਿਲਕੁਲ ਵੀ ਅਜਿਹੀ ਗਲਤੀ ਨਾ ਕਰਨ ਕਿਉਂਕਿ ਪੰਜਾਬ ਦੇ ਲੋਕ ਫਿਰ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਅਤੇ ਇਤਿਹਾਸ 'ਚ ਇਹ ਦਰਜ ਹੋ ਜਾਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ 'ਤੇ ਬੈਠ ਕੇ ਸੱਤਾ ਦੇ ਮਜ਼ੇ ਲਏ।
ਇਹ ਵੀ ਪੜ੍ਹੋ : ਮੰਤਰੀ ਰਾਜਾ ਵੜਿੰਗ ਵੱਲੋਂ 'ਲੁਧਿਆਣਾ ਬੱਸ ਅੱਡੇ' ਦੀ ਅਚਨਚੇਤ ਚੈਕਿੰਗ, ਹੱਥੀਂ ਚੁੱਕਿਆ ਕੂੜਾ-ਕਰਕਟ (ਤਸਵੀਰਾਂ)
ਹੁਣ ਜਦੋਂ ਉਨ੍ਹਾਂ ਨੂੰ ਕੁਰਸੀ ਤੋਂ ਉਤਾਰਿਆ ਗਿਆ ਤਾਂ ਉਨ੍ਹਾਂ ਨੇ ਵਿਰੋਧ ਕਰ ਦਿੱਤਾ। ਉੱਥੇ ਹੀ ਦੂਜੇ ਪਾਸੇ ਰਾਜਾ ਵੜਿੰਗ ਨਵਜੋਤ ਸਿੰਘ ਸਿੱਧੂ ਦੇ ਪੱਖ 'ਚ ਖੜ੍ਹੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਬੇਟੇ ਨੇ DGP ਨਾਲ ਮੀਟਿੰਗ ’ਚ ਸ਼ਾਮਲ ਹੋ ਕੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ : ਅਸ਼ਵਨੀ ਸ਼ਰਮਾ
ਜਦੋਂ ਉਨ੍ਹਾਂ ਤੋਂ ਕੈਪਟਨ ਅਤੇ ਸਿੱਧੂ ਦੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਿੱਧੂ ਨੇ ਟਵੀਟ ਕਰਕੇ ਇਹ ਗੱਲ ਕਹੀ ਹੈ ਕਿ ਉਹ ਸਾਰੀ ਜ਼ਿੰਦਗੀ ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਜੀ ਦੇ ਨਾਲ ਖੜ੍ਹੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕ੍ਰਿਕਟ ਖੇਡਦੇ ਸਮੇਂ 15 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਰੋ-ਰੋ ਬੁਰਾ ਹਾਲ
NEXT STORY