ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਅੰਮ੍ਰਿਤਧਾਰੀ ਕੁੜੀ ਨੂੰ ਉਸ ਦੇ ਪਤੀ ਵਲੋਂ ਸਲਫਾਸ ਦੀਆਂ ਗੋਲੀਆਂ ਦੇ ਕੇ ਮਾਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਕਮਲਜੀਤ ਦੇ ਪਤੀ ਨੇ ਉਸ ਦੀ ਕੁੱਟਮਾਰ ਹੀ ਨਹੀਂ ਸਗੋਂ ਉਸ ਦਾ ਅੰਮ੍ਰਿਤ ਵੀ ਭੰਗ ਕੀਤਾ ਹੈ। ਉਸ ਨੇ ਦੱਸਿਆ ਕਿ ਉਸ ਦੀ ਧੀ ਇਸ ਸਮੇਂ ਹਸਪਤਾਲ ਦੇ ਬੈੱਡ 'ਤੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਹੈ। ਕਮਲਜੀਤ ਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ ਤੇ ਉਸ ਦਾ ਪਤੀ ਕੈਨੇਡਾ ਰਹਿੰਦਾ ਹੈ। ਕਮਲਜੀਤ ਦਾ ਸਹੁਰਾ ਪਰਿਵਾਰ ਉਸ ਨਾਲ ਆਏ ਦਿਨ ਕੁੱਟਮਾਰ ਕਰਦਾ ਹੈ। ਉਸ ਦੀ ਮਾਂ ਦੇ ਮੁਤਾਬਕ ਉਸ ਦਾ ਪਤੀ ਦੂਜਾ ਵਿਆਹ ਕਰਵਾਉਣਾ ਚਾਹੁੰਦਾ ਹੈ। ਇਸ ਲਈ ਕਮਲਜੀਤ 'ਤੇ ਤਸ਼ੱਦਦ ਢਾਹੁੰਦਾ ਹੈ।
ਇਸ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ 'ਚ ਰੋਸ ਹੈ। ਉਨ੍ਹਾਂ ਅੰਮ੍ਰਿਤਧਾਰੀ ਲੜਕੀ ਦਾ ਅੰਮ੍ਰਿਤ ਭੰਗ ਕਰਨ ਦਾ ਸਖਤ ਨੋਟਿਸ ਲਿਆ ਹੈ ਅਤੇ ਕਿਹਾ ਹੈ ਕਿ ਉਹ ਦੋਸ਼ੀਆਂ ਨੂੰ ਉਨ੍ਹਾਂ ਦੇ ਅੰਜ਼ਾਮ ਤੱਕ ਪਹੁੰਚਾਉਣਗੇ।
Punjab Wrap Up : ਪੜ੍ਹੋ 13 ਫਰਵਰੀ ਦੀਆਂ ਵੱਡੀਆਂ ਖ਼ਬਰਾਂ
NEXT STORY