ਡਿਬਰੂਗੜ੍ਹ (ਆਸਾਮ)/(ਭਾਸ਼ਾ) : ਅੰਮ੍ਰਿਤਪਾਲ ਸਿੰਘ ਦੇ ਚਾਚੇ ਸਮੇਤ 7 ਸਾਥੀਆਂ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ’ਚ ਵੱਖ-ਵੱਖ ਕੋਠੜੀਆਂ ’ਚ 24 ਘੰਟੇ ਸੀ. ਸੀ. ਟੀ. ਵੀ. ਦੀ ਨਿਗਰਾਨੀ ’ਚ ਰੱਖਿਆ ਗਿਆ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੂਰੇ ਜੇਲ੍ਹ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ 7 ਮੈਂਬਰਾਂ ਦੀ ਨਿਯਮਿਤ ਸਿਹਤ ਜਾਂਚ ਕੀਤੀ ਜਾ ਰਹੀ ਹੈ। ਸੱਤਾਂ ਨੂੰ ਉਨ੍ਹਾਂ ਦੀਆਂ ਕੋਠੜੀਆਂ ’ਚ ਬਿਸਤਰਾ ਅਤੇ ਟੈਲੀਵਿਜ਼ਨ ਸੈੱਟ ਦੀ ਸਹੂਲਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਕੰਪਲੈਕਸ ’ਚ 4 ਵਾਧੂ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ ਅਤੇ ਹੋਰ ਖ਼ਰਾਬ ਕੈਮਰਿਆਂ ਨੂੰ ਠੀਕ ਕਰਵਾਇਆ ਗਿਆ ਹੈ ਜਾਂ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜੰਤਰ-ਮੰਤਰ 'ਤੇ 'ਆਪ' ਦੀ ਰੈਲੀ ਦੌਰਾਨ ਕੇਜਰੀਵਾਲ ਦੇ ਤਿੱਖੇ ਬੋਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ
ਜੇਲ੍ਹ ਦੇ ਇਕ ਅਧਿਕਾਰੀ ਨੇ ਕਿਹਾ ਕਿ ਬਲੈਕ ਪੈਂਥਰ ਆਸਾਮ ਪੁਲਸ ਦੇ ਕਮਾਂਡੋਜ਼ ਦੀ ਇਕ ਟੀਮ ਨੂੰ ਜੇਲ੍ਹ ਦੇ ਬਾਹਰ ਦੀ ਸੁਰੱਖਿਆ ਸੌਂਪੀ ਗਈ ਹੈ, ਉੱਥੇ ਹੀ ਸੀ. ਆਰ. ਪੀ. ਐੱਫ., ਆਸਾਮ ਪੁਲਸ ਦੇ ਜਵਾਨ ਅਤੇ ਜੇਲ੍ਹ ਦੇ ਸੁਰੱਖਿਆ ਕਰਮਚਾਰੀ ਅੰਦਰੂਨੀ ਸੁਰੱਖਿਆ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਦੀ ਪੂਰੀ ਚਾਰਦੀਵਾਰੀ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਪੁਲਸ ਦੇ ਆਈ. ਜੀ. (ਕਾਨੂੰਨ ਵਿਵਸਥਾ) ਪ੍ਰਸ਼ਾਂਤ ਭੁਇਯਾਂ ਨੇ ਜੇਲ੍ਹ ਦੀ ਸੁਰੱਖਿਆ ਵਿਵਸਥਾ ਦੀ ਸਮੀਖਿਆ ਕੀਤੀ। ਡਿਬਰੂਗੜ੍ਹ ਦੇ ਡਿਪਟੀ ਕਮਿਸ਼ਨਰ ਬਿਸਵੈਤ ਪੇਗੂ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਹਿਰਾਸਤ ’ਚ ਲਏ ਗਏ ਮੁਲਜ਼ਮ ਹੋਰ ਕੈਦੀਆਂ ਨਾਲੋਂ ਵੱਖ ਹੁੰਦੇ ਹਨ।
ਇਹ ਵੀ ਪੜ੍ਹੋ : CM ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ, ਗ੍ਰਿਫ਼ਤਾਰ ਕੀਤੇ 177 ਵਿਅਕਤੀਆਂ ਬਾਰੇ ਲਿਆ ਜਾ ਸਕਦੈ ਇਹ ਫ਼ੈਸਲਾ
ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਸਮੇਤ ਉਸ ਦੇ 3 ਸਾਥੀਆਂ ਨੂੰ ਮੰਗਲਵਾਰ ਨੂੰ ਉੱਚ ਸੁਰੱਖਿਆ ਵਾਲੀ ਡਿਬਰੂਗੜ੍ਹ ਜੇਲ੍ਹ ’ਚ ਲਿਆਂਦਾ ਗਿਆ ਸੀ। ਇਨ੍ਹਾਂ ’ਚ ਕੁਲਵੰਤ ਸਿੰਘ ਧਾਲੀਵਾਲ ਅਤੇ ਗੁਰਿੰਦਰ ਪਾਲ ਸਿੰਘ ਵੀ ਸਨ। ਇਸ ਤੋਂ ਪਹਿਲਾਂ ਐਤਵਾਰ ਨੂੰ ਸਮੂਹ ਦੇ ਚਾਰ ਮੈਂਬਰਾਂ ਨੂੰ ਡਿਬਰੂਗੜ੍ਹ ਕੇਂਦਰੀ ਜੇਲ ਲਿਆਂਦਾ ਗਿਆ ਸੀ। ਇਨ੍ਹਾਂ ’ਚ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ’ ਬਾਜੇਕਾ ਸ਼ਾਮਲ ਹਨ।
ਗ੍ਰਾਂਟ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਸਾਬਕਾ ਸਰਪੰਚ ਤੇ ਪੰਚਾਇਤ ਸਕੱਤਰ ’ਤੇ ਮਾਮਲਾ ਦਰਜ
NEXT STORY