ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖ਼ਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਪਲਪ੍ਰੀਤ ਨੂੰ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਕੱਥੂਨੰਗਲ ਦੇ ਇਲਾਕੇ 'ਚੋਂ ਗ੍ਰਿਫ਼ਤਾਰ ਕੀਤਾ ਹੈ। ਪਪਲਪ੍ਰੀਤ ਸਿੰਘ 18 ਮਾਰਚ ਤੋਂ ਹੀ ਫਰਾਰ ਚੱਲ ਰਿਹਾ ਸੀ। 18 ਮਾਰਚ ਨੂੰ ਪੁਲਸ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ। ਉਸ ਸਮੇਂ ਪੁਲਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸੱਜਾ ਹੱਥ ਕਿਹਾ ਜਾਂਦਾ ਪਪਲਪ੍ਰੀਤ ਸਿੰਘ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ : ਕੌਮੀ ਇਨਸਾਫ ਮੋਰਚੇ ਦੇ ਧਰਨੇ ’ਚ ਭਿੜੇ ਨਿਹੰਗ ਸਿੰਘ, ਇਕ ਦਾ ਹੱਥ ਵੱਢਿਆ
ਕਈ ਵਾਰ ਸੀ. ਸੀ. ਟੀ. ਵੀ. ਕੈਦ ਹੋਇਆ ਅੰਮ੍ਰਿਤਪਾਲ ਤੇ ਪਪਲਪ੍ਰੀਤ
ਪੰਜਾਬ ਪੁਲਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਦਬਿਸ਼ ਕੀਤੀ ਗਈ। ਪੁਲਸ ਵਲੋਂ ਨੇਪਾਲ ਬਾਰਡਰ ’ਤੇ ਬਕਾਇਦਾ ਅੰਮ੍ਰਿਤਪਾਲ ਦੇ ਪੋਸਟਰ ਵੀ ਲਗਵਾਏ ਗਏ। ਇਸ ਆਪਰੇਸ਼ਨ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਦੀਆਂ ਤਸਵੀਰਾਂ ਕਈ ਵਾਰ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋਈਆਂ। ਕਦੇ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਮੋਟਰਸਾਈਕਲ, ਕਦੇ ਰਿਹੜੇ ਅਤੇ ਕਦੇ ਕਾਰ ਵਿਚ ਬੈਠੇ ਨਜ਼ਰ ਆਏ। ਪੁਲਸ ਵਲੋਂ ਲਗਾਤਾਰ ਦੋਵਾਂ ਦੀ ਗ੍ਰਿਫ਼ਤਾਰੀ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਸੀ। ਇਹ ਵੀ ਪਤਾ ਲੱਗਾ ਹੈ ਕਿ ਲਗਾਤਾਰ ਇਕੱਠੇ ਰਹਿਣ ਤੋਂ ਬਾਅਦ ਅੰਮ੍ਰਿਤਪਾਲ ਤੇ ਪਪਲਪ੍ਰੀਤ ਵੱਖ ਹੋ ਗਏ ਸਨ। ਭਾਵੇਂ ਹੁਣ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ ਪਰ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਲਗਾਤਾਰ ਫਰਾਰ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਅਦਾਲਤ ਵਲੋਂ ਅੰਮ੍ਰਿਤਪਾਲ ਦਾ ਸਾਥੀ ਹੋਣ ਦੇ ਦੋਸ਼ ’ਚ ਗ੍ਰਿਫ਼ਤਾਰ ਜਸਵਿੰਦਰ ਸਿੰਘ ਦੀ ਰਿਹਾਈ ਦੇ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਡੇਢ ਸਾਲ ਤੋਂ ਮਿਹਨਤ ਕਰਕੇ ਕੌਂਸਲਰ ਬਣਨ ਦੇ ਸੁਫ਼ਨੇ ਵੇਖ ਰਹੇ ਕਈ ‘ਆਪ’ ਆਗੂ ਹੁਣ ਮਾਯੂਸ ਹੋਣ ਲੱਗੇ
NEXT STORY