ਚੰਡੀਗੜ੍ਹ/ਖਡੂਰ ਸਾਹਿਬ : ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੁੜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਸੰਸਦ ਸੈਸ਼ਨ 'ਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ ਹੈ। ਆਪਣੀ ਪਟੀਸ਼ਨ 'ਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਇਕ ਚੁਣੇ ਹੋਏ ਸੰਸਦ ਮੈਂਬਰ ਹੋਣ ਦੇ ਨਾਤੇ ਇਸ ਸੈਸ਼ਨ 'ਚ ਉਸ ਦੀ ਹਾਜ਼ਰੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਸਿਰਪ 'ਤੇ ਲੱਗਾ ਬੈਨ, ਸਾਰੇ ਜ਼ਿਲ੍ਹਿਆਂ ਨੂੰ ਜਾਰੀ ਹੋਏ ਸਖ਼ਤ ਹੁਕਮ
ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੰਸਦ 'ਚ ਸ਼ਾਮਲ ਹੋਣਾ ਨਾ ਸਿਰਫ ਉਸ ਦਾ ਸੰਵਿਧਾਨਕ ਅਧਿਕਾਰ ਹੈ, ਸਗੋਂ ਉਸ ਦੀ ਜ਼ਿੰਮੇਵਾਰੀ ਵੀ ਹੈ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ 'ਚ ਸਪੱਸ਼ਟ ਕੀਤਾ ਹੈ ਕਿ ਪਹਿਲਾਂ ਵੀ ਉਸ ਨੇ ਸੰਸਦ 'ਚ ਜਾਣ ਦੀ ਇਜਾਜ਼ਤ ਮੰਗੀ ਸੀ ਤਾਂ ਜੋ ਉਹ ਸਹੁੰ ਚੁੱਕ ਸਮਾਗਮ, ਪ੍ਰਸ਼ਨਕਾਲ ਅਤੇ ਬਹਿਸਾਂ 'ਚ ਹਿੱਸਾ ਲੈ ਸਕੇ। ਉਸ ਨੇ ਕਿਹਾ ਕਿ ਉਹ ਅਦਾਲਤ ਦੀਆਂ ਸ਼ਰਤਾਂ ਦਾ ਪਾਲਣ ਕਰਨ ਲਈ ਤਿਆਰ ਹੈ ਪਰ ਉਸ ਨੂੰ ਸੰਸਦ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਬੰਦ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ
ਪਹਿਲਾਂ ਵੀ ਰੱਦ ਹੋ ਚੁੱਕੀ ਹੈ ਪੈਰੋਲ
ਅੰਮ੍ਰਿਤਪਾਲ ਸਿੰਘ ਨੇ ਪਹਿਲਾਂ ਵੀ ਬੀਤੀ 21 ਨਵੰਬਰ ਨੂੰ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਕਿ ਉਸ ਨੂੰ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਤੋਂ ਬਾਅਦ ਅਦਾਲਤ ਨੇ ਸੂਬੇ ਦੇ ਗ੍ਰਹਿ ਸਕੱਤਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਕ ਹਫ਼ਤੇ ਅੰਦਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਸਨ ਪਰ ਫਿਰ ਰਿਪੋਰਟ ਦੇ ਆਧਾਰ 'ਤੇ ਉਸ ਦੀ ਪੈਰੋਲ ਰੱਦ ਕਰ ਦਿੱਤੀ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਾਜ਼ਿਲਕਾ ਪੁਲਸ ਨੇ ਕੀਤਾ ਐਨਕਾਊਂਟਰ, ਕਤਲ ਮਾਮਲੇ 'ਚ ਵਾਂਟੇਡ ਸੀ ਮੁਲਜ਼ਮ
NEXT STORY