ਬਠਿੰਡਾ (ਸੁਖਵਿੰਦਰ) : ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਕੀਤਾ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਕੰਚਨ ਕੁਮਾਰੀ ਦੇ ਕਤਲ ਦਾ ਬੇਹੱਦ ਪਛਤਾਵਾ ਹੈ ਅਤੇ ਉਸ ਦਾ ਇਰਾਦਾ ਉਸ ਨੂੰ ਜਾਨੋਂ ਮਾਰਨ ਦਾ ਨਹੀਂ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦਾਅਵਾ ਕੀਤਾ ਕਿ ਇਹ ਕਤਲ ਅਣਜਾਣੇ 'ਚ ਹੋਇਆ, ਜਿਸ ਕਾਰਨ ਘਬਰਾਹਟ 'ਚ ਉਸ ਨੂੰ ਮੌਕੇ ਤੋਂ ਫ਼ਰਾਰ ਹੋਣਾ ਪਿਆ। ਡੀ. ਐੱਸ. ਪੀ. ਸਿਟੀ-2 ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲਦਿਆਂ ਪਛਤਾਵਾ ਜ਼ਾਹਰ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
ਪੁਲਸ ਅਧਿਕਾਰੀ ਮੁਤਾਬਕ ਅਕਸਰ ਕਾਤਲ ਕਾਨੂੰਨੀ ਕਾਰਵਾਈ ਜਾਂ ਸਜ਼ਾ 'ਚ ਨਰਮੀ ਪਾਉਣ ਲਈ ਪੁੱਛਗਿੱਛ ਦੌਰਾਨ ਅਜਿਹੇ ਪਛਤਾਵੇ ਦਾ ਪ੍ਰਗਟਾਵਾ ਕਰਦੇ ਹਨ। ਮੁਲਜ਼ਮ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ, ਜਿਸ ਨਾਲ ਕਤਲ ਨਾਲ ਜੁੜੇ ਕਈ ਹੋਰ ਅਹਿਮ ਤੱਥ ਸਾਹਮਣੇ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਇਸ ਵੇਲੇ ਪੁਲਸ ਰਿਮਾਂਡ ’ਤੇ ਹੈ। ਉਸ ਦੀ ਰਿਮਾਂਡ ਦੀ ਮਿਆਦ 15 ਅਪ੍ਰੈਲ ਨੂੰ ਖ਼ਤਮ ਹੋਵੇਗੀ, ਜਿਸ ਤੋਂ ਬਾਅਦ ਉਸ ਨੂੰ ਮੁੜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਆਇਆ ਵੱਡਾ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...
ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਜੂਨ 2025 'ਚ ਕੰਚਨ ਕੁਮਾਰੀ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਨੇ ਪੂਰੇ ਪੰਜਾਬ 'ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਸੀ। ਕੰਚਨ ਨੂੰ ਇੱਕ ਪ੍ਰਮੋਸ਼ਨਲ ਈਵੈਂਟ ਦੇ ਬਹਾਨੇ ਬਠਿੰਡਾ ਬੁਲਾਇਆ ਗਿਆ ਸੀ, ਜਿੱਥੇ 9-10 ਜੂਨ ਦੀ ਰਾਤ ਨੂੰ ਉਸ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਤਿੰਨ ਦਿਨ ਬਾਅਦ ਉਸ ਦੀ ਲਾਸ਼ ਆਦਰਸ਼ ਯੂਨੀਵਰਸਿਟੀ ਦੀ ਪਾਰਕਿੰਗ 'ਚ ਖੜ੍ਹੀ ਇੱਕ ਕਾਰ ਵਿੱਚੋਂ ਬਰਾਮਦ ਹੋਈ ਸੀ। ਪੁਲਸ ਜਾਂਚ ਮੁਤਾਬਕ ਪਿੰਡ ਮਹਿਰੋਂ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ, ਜੋ ਕਿ ਇੱਕ ਨਿਹੰਗ ਸਿੰਘ ਹੈ, ਨੇ ਆਪਣੇ ਦੋ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮਾਂ ਦਾ ਦੋਸ਼ ਸੀ ਕਿ ਕੰਚਨ ਦਾ ਸੋਸ਼ਲ ਮੀਡੀਆ ਕੰਟੈਂਟ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁਝ ਘੰਟੇ ਬਾਅਦ ਹੀ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਯੂ. ਏ. ਈ. ਫ਼ਰਾਰ ਹੋ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ : ਵੱਡੇ ਸਿਲੰਡਰਾਂ ਤੋਂ ਗੈਸ ਭਰਨ ਦੌਰਾਨ ਜ਼ੋਰਦਾਰ ਧਮਾਕਾ, ਉੱਖੜ ਗਏ ਲੋਹੇ ਦੇ ਗੇਟ, ਰੋਟੀ ਬਣਾਉਂਦਾ ਬੰਦਾ...
NEXT STORY