ਬਠਿੰਡਾ (ਵਿਜੇ ਵਰਮਾ) : ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਵੱਡਾ ਖ਼ੁਲਾਸਾ ਹੋਇਆ ਹੈ। ਉਹ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕਿਸਾਨ ਦੀ ਮੌਤ, ਖੇਤ 'ਚ ਚਲਾ ਰਿਹਾ ਸੀ ਟਰੈਕਟਰ
ਪੁਲਸ ਨੇ ਇਸ ਕਤਲਕਾਂਡ 'ਚ 2 ਹੋਰ ਲੋਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਇਸ ਤਰ੍ਹਾਂ ਕੇਸ 'ਚ ਹੁਣ ਤੱਕ 5 ਲੋਕਾਂ ਨੂੰ ਨਾਮਜ਼ਦ ਕੀਤਾ ਜਾ ਚੁੱਕਾ ਹੈ। ਬਠਿੰਡਾ ਦੇ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਐਤਵਾਰ ਨੂੰ ਇਕ ਪ੍ਰੈੱਸ ਕਾਨਫਰੰਸ 'ਚ ਦਾਅਵਾ ਕੀਤਾ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਪਹਿਲਾਂ ਤੋਂ ਬਣੀ ਯੋਜਨਾ ਦੇ ਮੁਤਾਬਕ ਅੰਮ੍ਰਿਤਸਰ ਹਵਾਈ ਅੱਡੇ ਤੋਂ ਸੰਯੁਕਤ ਅਰਬ ਅਮੀਰਾਤ ਦੀ ਫਲਾਈਟ ਜ਼ਰੀਏ ਵਿਦੇਸ਼ ਭੱਜਣ 'ਚ ਸਫ਼ਲ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਟੁੱਟ ਰਹੇ ਵਿਆਹ, ਰਿਸ਼ਤੇਦਾਰਾਂ ਦੇ ਪੁਆੜੇ, ਨੂੰਹ ਸੈਲਰੀ ਨਾ ਦੇਵੇ ਤਾਂ...
ਕਤਲਕਾਂਡ ਵਾਲੇ ਦਿਨ ਹੀ ਉਸ ਨੇ 9 ਵਜੇ ਦੇ ਕਰੀਬ ਅੰਮ੍ਰਿਤਸਰ ਤੋਂ ਅਮੀਰਾਤ ਲਈ ਫਲਾਈਟ ਫੜ੍ਹ ਲਈ ਸੀ। ਉਨ੍ਹਾਂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਘਟਨਾ ਦੇ ਦੌਰਾਨ ਅੰਮ੍ਰਿਤਪਾਲ ਖ਼ੁਦ ਵੀ ਘਟਨਾ ਵਾਲੀ ਥਾਂ 'ਤੇ ਮੌਜੂਦ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਾਬਕਾ ਕਾਂਗਰਸ ਕੌਂਸਲਰ ਬਲਜਿੰਦਰ ਬੰਟੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਫੜਿਆ 'ਆਪ' ਦਾ ਦਾਮਨ
NEXT STORY