ਅਜਨਾਲਾ/ਬਾਬਾ ਬਕਾਲਾ ਸਾਹਿਬ (ਗੁਰਜੰਟ/ਅਠੌਲਾ)- ਪੰਜਾਬ ਪੁਲਸ ਵੱਲੋਂ ਅਜਨਾਲਾ ਕਾਂਡ ’ਚ ਸ਼ਾਮਲ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਹੋਈ ਗ੍ਰਿਫ਼ਤਾਰੀ ਤੋਂ ਬਾਅਦ ਬੀਤੇ ਦਿਨ ਉਨ੍ਹਾਂ ’ਚੋਂ 5 ਵਿਅਕਤੀਆਂ ਨੂੰ ਅਜਨਾਲਾ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ, ਜਿਨ੍ਹਾਂ ਵਿੱਚੋਂ ਤਿੰਨ ਵਿਅਕਤੀ ਰਣਜੋਧ ਸਿੰਘ, ਗੁਰਜੋਤ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਵੀਡੀਓ ਕਾਨਫਰੰਸ ਰਾਹੀਂ ਅਤੇ ਹਰਕਰਨ ਸਿੰਘ ਤੇ ਓਂਕਾਰ ਸਿੰਘ ਨੂੰ ਭਾਰੀ ਸਕਿਓਰਿਟੀ ਹੇਠ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ, ਮੋਟਰਸਾਈਕਲ 'ਚੋਂ ਪੈਟਰੋਲ ਕੱਢਦੇ ਹੋਏ ਦੀ ਵੀਡੀਓ ਵਾਇਰਲ
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਵਕੀਲ ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ 3 ਵਿਅਕਤੀ ਰਣਜੋਧ ਸਿੰਘ, ਗੁਰਜੋਤ ਸਿੰਘ ਅਤੇ ਬਲਵਿੰਦਰ ਸਿੰਘ ਤੋਂ ਇਲਾਵਾ ਮਾਨਯੋਗ ਅਦਾਲਤਾਂ ਸਾਹਮਣੇ ਪੇਸ਼ ਕੀਤੇ ਗਏ ਹਰਕਰਨ ਸਿੰਘ ਨੂੰ ਅਦਾਲਤ ਨੇ ਟ੍ਰਾਂਜਿਟ ਰਿਮਾਂਡ ’ਤੇ ਐੱਫ. ਆਈ. ਆਰ. ਨੰਬਰ 26 ’ਚ ਖਿਲਚੀਆ ਭੇਜ ਦਿੱਤਾ ਗਿਆ ਅਤੇ ਓਂਕਾਰ ਸਿੰਘ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਰਬੜ ਡੈਮ, ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਹੋਵੇਗਾ ਬੰਦ
ਉੱਧਰ ਹਰਕਰਨ ਸਿੰਘ ਨੂੰ ਬੀਤੇ ਦਿਨ ਮਾਣਯੋਗ ਜੇ. ਐੱਮ. ਆਈ. ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਵੀ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਣਯੋਗ ਅਦਾਲਤ ਨੇ ਉਸਨੂੰ 14 ਦਿਨਾਂ ਲਈ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ ਹੈ। ਉਸਦੀ ਦੋਬਾਰਾ ਅਗਲੀ ਪੇਸ਼ੀ 10 ਅਪ੍ਰੈਲ ਨੂੰ ਹੋਵੇਗੀ ।
ਇਹ ਵੀ ਪੜ੍ਹੋ- ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਮੁੜ ਕੀਤਾ ਤਲਬ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਡਰੋਨ ਦੀ ਆਵਾਜ਼ ਸੁਣਨ ’ਤੇ BSF ਵੱਲੋਂ ਫਾਇਰਿੰਗ, BOP ਬੁਰਜ ਨੇੜਿਓਂ ਕਰੋੜਾਂ ਦੀ ਹੈਰੋਇਨ ਹੋਈ ਬਰਾਮਦ
NEXT STORY