ਅੰਮ੍ਰਿਤਸਰ : ਲੋਕ ਸਭਾ ਸਪੀਕਰ ਓਮ ਬਿਰਲਾ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣ ਦੀ ਇਜਾਜ਼ਤ ਦੇਣ ਤੋਂ ਬਾਅਦ ਪੰਜਾਬ ਪੁਲਸ ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਅਸਾਮ ਲਈ ਰਵਾਨਾ ਹੋ ਗਈ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ ਜਿੱਥੋਂ ਸਾਰੀ ਕਾਗਜ਼ੀ ਕਾਰਵਾਈ ਤੋਂ ਬਾਅਦ ਅੰਮ੍ਰਿਤਸਰ ਦਿਹਾਤ ਪੁਲਸ ਅੰਮ੍ਰਿਤਪਾਲ ਨੂੰ ਲੈ ਕੇ ਸਿੱਧਾ ਦਿੱਲੀ ਲਈ ਰਵਾਨਾ ਹੋਵੇਗੀ। 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਐੱਮ. ਪੀ. ਦੇ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਮਾਮਲੇ 'ਤੇ ਭਾਜਪਾ ਦਾ ਵੱਡਾ ਬਿਆਨ
ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਨੂੰ ਸਹੁੰ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਚੁਕਾਈ ਜਾਵੇਗੀ। ਇਸ ਸਾਰੀ ਕਾਰਵਾਈ ਦੌਰਾਨ ਨਾ ਤਾਂ ਕੋਈ ਅੰਮ੍ਰਿਤਪਾਲ ਸਿੰਘ ਨੂੰ ਮਿਲ ਸਕੇਗਾ ਅਤੇ ਨਾ ਹੀ ਕੋਈ ਗੱਲਬਾਤ ਕਰ ਸਕੇਗਾ। ਪੰਜਾਬ ਪੁਲਸ ਦੇ ਉੱਚ ਅਧਿਕਾਰੀ ਦੀ ਅਗਵਾਈ ਹੇਠ ਇਕ ਟੀਮ ਡਿਬਰੂਗੜ੍ਹ ਲਈ ਰਵਾਨਾ ਹੋਈ ਹੈ। ਪੰਜਾਬ ਪੁਲਸ ਦੀ ਟੀਮ ਅੰਮ੍ਰਿਤਪਾਲ ਨੂੰ ਸਿੱਧਾ ਦਿੱਲੀ ਲੈ ਕੇ ਜਾਵੇਗੀ। ਸਹੁੰ ਚੁੱਕਣ ਉਪਰੰਤ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਵਾਪਸ ਜੇਲ੍ਹ ਭੇਜਿਆ ਜਾਵੇਗਾ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਦਿੱਤੀ ਗਈ ਹੈ, ਇਸ ਸਮੇਂ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣੀ ਹੋਵੇਗੀ।
ਇਹ ਵੀ ਪੜ੍ਹੋ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਮਾਲ ਵਿਭਾਗ ਨੇ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਪ ਦੇ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਤੇ ਅਬੋਹਰ ਹਸਪਤਾਲ ’ਚ ਮੁਹੱਈਆ : ਸਿਵਲ ਸਰਜਨ
NEXT STORY