ਚੰਡੀਗੜ੍ਹ (ਰਮਨਜੀਤ, ਹਾਂਡਾ) : ਆਈ. ਜੀ. ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਅਜੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਅੰਮ੍ਰਿਤਪਾਲ ਦੇ 154 ਸਾਥੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। 18 ਮਾਰਚ ਨੂੰ ਅੰਮ੍ਰਿਤਪਾਲ ਖ਼ਿਲਾਫ਼ ਪੰਜਾਬ ਪੁਲਸ ਨੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਸਬੰਧਿਤ ਅਦਾਲਤ ਵਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਵਾ ਲਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ Internet ਨੂੰ ਲੈ ਕੇ ਆਈ ਵੱਡੀ ਖ਼ਬਰ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ
ਉੱਥੇ ਹੀ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਖ਼ਿਲਾਫ਼ ਪੰਜਾਬ ਪੁਲਸ ਨੇ ਇਕ ਹੋਰ ਕੇਸ ਦਰਜ ਕੀਤਾ ਹੈ। ਪਿੰਡ ਊਧੋਵਾਲ ਦੇ ਸਰਪੰਚ ਮਨਪ੍ਰੀਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਹਰਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਪਿਸਤੌਲ ਦੀ ਨੋਕ ’ਤੇ ਉਨ੍ਹਾਂ ਦੇ ਪਰਿਵਾਰ ਨੂੰ ਬੰਦੀ ਬਣਾ ਕੇ ਰੱਖਿਆ ਅਤੇ ਪੁਲਸ ਤੋਂ ਬਚਣ ਲਈ ਜ਼ਬਰਦਸਤੀ ਉਨ੍ਹਾਂ ਦੇ ਘਰ ’ਚ ਸ਼ਰਨ ਲਈ ਗਈ। ਆਈ. ਜੀ. ਗਿੱਲ ਨੇ ਕਿਹਾ ਕਿ ਜਦੋਂ ਪੁਲਸ ਨੂੰ ਕਿਸੇ ਦੋਸ਼ੀ ਦੀ ਤਲਾਸ਼ ਹੁੰਦੀ ਹੈ ਤਾਂ ਅਕਸਰ ਦੋਸ਼ੀ ਬਚਣ ਲਈ ਆਪਣੇ ਭੇਸ ’ਚ ਬਦਲਾਅ ਕਰਦੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ 'ਚ ਦਿੱਤੀ ਗਈ ਜਾਣਕਾਰੀ
ਇਸ ਲਈ ਪੰਜਾਬ ਪੁਲਸ ਨੇ ਆਪਣੇ ਡੇਟਾਬੇਸ ’ਚ ਮੌਜੂਦ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਸਟਾਈਲ ਅਤੇ ਪਹਿਰਾਵਿਆਂ ’ਚ ਤਸਵੀਰਾਂ ਵੀ ਜਾਰੀ ਕੀਤੀਆਂ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਸ ਨੂੰ ਗ੍ਰਿਫ਼ਤਾਰ ਕਰਨ ’ਚ ਪੁਲਸ ਦੀ ਮਦਦ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦੇ ਨਗਰ ਨਿਗਮ ਦੇ ਅਧਿਕਾਰੀ ਸਣੇ 2 ਹੋਰ ਰੰਗੇ ਹੱਥੀਂ ਕਾਬੂ
NEXT STORY