ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ 'ਚੋਂ ਫ਼ਰਾਰ ਹੋਏ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹੁਣ ਦਿੱਲੀ 'ਚ ਵੀ ਥਾਂ-ਥਾਂ ਛਾਪੇਮਾਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਦਿੱਲੀ 'ਚ ਪੰਜਾਬ ਅਤੇ ਦਿੱਲੀ ਪੁਲਸ ਵੱਲੋਂ ਮਿਲ ਕੇ ਸਰਚ ਮੁਹਿੰਮ ਚਲਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਈ. ਐੱਸ. ਬੀ. ਟੀ. ਅਤੇ ਸਰਹੱਦੀ ਇਲਾਕਿਆਂ 'ਚ ਪੁਲਸ ਦੀਆਂ ਟੀਮਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਦਿੱਤੀ ਜ਼ਮਾਨਤ
ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਦਿੱਲੀ 'ਚ ਦੇਖੇ ਗਏ ਹਨ, ਜਿਸ ਤੋਂ ਬਾਅਦ ਪੰਜਾਬ ਅਤੇ ਦਿੱਲੀ ਪੁਲਸ ਦੀਆਂ ਟੀਮਾਂ ਉਨ੍ਹਾਂ ਦੀ ਭਾਲ 'ਚ ਜੁੱਟ ਗਈਆਂ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ 'ਚੋਂ ਫ਼ਰਾਰ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਪੁਲਸ ਨੇ ਝੂਠੀਆ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੁੜ ਦਿੱਤੀ ਸਖ਼ਤ ਚਿਤਾਵਨੀ
ਅੰਮ੍ਰਿਤਸਰ ਨੇੜੇ ਅਜਨਾਲ ਪੁਲਸ ਥਾਣੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਸ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਪੁਲਸ ਨੇ ਉਸ ਦੇ ਸਾਥੀਆਂ ਖ਼ਿਲਾਫ਼ ਵੀ ਵੱਡੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ ਅਤੇ ਕਈਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਹਿਮ ਖ਼ਬਰ : ਪੰਜਾਬ ਪੁਲਸ ਨੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਮੁੜ ਦਿੱਤੀ ਸਖ਼ਤ ਚਿਤਾਵਨੀ
NEXT STORY