ਚੰਡੀਗੜ੍ਹ: ਪੰਜਾਬ ਪੁਲਸ ਨੇ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਮੁੜ NSA ਲਗਾਉਣ ਸਬੰਧੀ ਹਾਈਕੋਰਟ ਵਿਚ ਜਵਾਬ ਦਾਇਰ ਕੀਤਾ ਹੈ। ਇਸ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਮੁਲਜ਼ਮ ਸੂਬੇ ਦੀ ਕਾਨੂੰਨ ਵਿਵਸਥਾ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਨ ਲਈ ਵੀ ਖ਼ਤਰਾ ਹਨ।
ਇਹ ਖ਼ਬਰ ਵੀ ਪੜ੍ਹੋ - ਕਰਜ਼ਾ ਚੁੱਕ ਕੇ ਕੈਨੇਡਾ ਗਈ ਕੁੜੀ ਨੂੰ ਨਹੀਂ ਮਿਲਿਆ ਕੰਮ, ਫ਼ਿਰ ਜੋ ਹੋਇਆ ਜਾਣ ਕੰਬ ਜਾਵੇਗੀ ਰੂਹ
ਪੁਲਸ ਨੇ ਇਸ ਨਾਲ ਕੁਝ ਵੀਡੀਓ ਕਲਿੱਪਾਂ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿਚ ਦੋਸ਼ੀ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਵੀ ਉਹੀ ਹਾਲ ਹੋਵੇਗਾ ਜੋ ਸਾਬਕਾ ਸੀ.ਐੱਮ. ਬੇਅੰਤ ਸਿੰਘ ਦਾ ਹੋਇਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 3 ਅਕਤੂਬਰ ਨੂੰ ਹੋਵੇਗੀ। ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ‘ਤੇ ਐੱਨ.ਐੱਸ.ਏ. ਲਗਾਉਣ ਸਬੰਧੀ ਸਾਰਾ ਰਿਕਾਰਡ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਇੱਥੇ ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ NSA ਦੀ ਮਿਆਦ ਵਧਾਉਣ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਇਨ੍ਹਾਂ ਵਿਚ ਅਦਾਕਾਰ ਦਲਜੀਤ ਸਿੰਘ ਕਲਸੀ ਅਤੇ ਗੁਰਮੀਤ ਸਿੰਘ ਭੁੱਕਣਵਾਲਾ ਬਾਰੇ ਜਵਾਬ ਦਾਖ਼ਲ ਕੀਤੇ ਗਏ ਹਨ। ਇਹ ਹਲਫ਼ਨਾਮਾ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਦਾਇਰ ਕੀਤਾ ਗਿਆ ਹੈ। ਹਲਫ਼ਨਾਮੇ ਅਨੁਸਾਰ ਇਹ ਵੀਡੀਓ ਫਰਵਰੀ 2023 ਵਿਚ ਅਜਨਾਲਾ ਸਟੇਸ਼ਨ ਦੀ ਘਟਨਾ ਤੋਂ ਬਾਅਦ ਟੇਪ ਕੀਤੀ ਗਈ ਸੀ, ਜਿਸ ਵਿਚ ਅੰਮ੍ਰਿਤਪਾਲ ਸਿੰਘ ਕਹਿ ਰਹੇ ਹਨ ਕਿ ਅਸੀਂ ਸੀ.ਐਮ ਮਾਨ ਨੂੰ ਸੀ.ਐਮ ਬੇਅੰਤ ਸਿੰਘ ਦੇ ਰਾਹ ‘ਤੇ ਨਾ ਚੱਲਣ ਦੀ ਸਲਾਹ ਦਿੱਤੀ ਹੈ। ਉਹ ਅੱਜ ਵੀ ਬੇਅੰਤ ਸਿੰਘ ਦੇ ਮਾਰਗ ‘ਤੇ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਹਰਿਮੰਦਰ ਸਾਹਿਬ ਨੇੜੇ ਪਿਆ ਭੜਥੂ! ਵਿਅਕਤੀ ਨੇ ਗੰਨਮੈਨ ਦੀ ਪਿਸਤੌਲ ਖੋਹ ਕੇ...
ਪੁਲਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਕਿਸੇ ਵੀ ਸਮੇਂ ਕਾਨੂੰਨ ਵਿਵਸਥਾ ਨੂੰ ਆਪਣੇ ਹੱਥਾਂ ਵਿਚ ਲੈ ਸਕਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ, ਜੋ ਉਨ੍ਹਾਂ ਦੀ ਕੱਟੜਪੰਥੀ ਵਿਚਾਰਧਾਰਾ ਦਾ ਖੰਡਨ ਕਰਨਗੇ। ਇਸ ਦੇ ਨਾਲ ਹੀ ਇਸ ਕਾਰਨ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਪੁਲਸ ਮੁਤਾਬਕ ਉਹ ਭੜਕਾਊ ਗੱਲਾਂ ਨਾਲ ਨੌਜਵਾਨਾਂ ਨੂੰ ਗੁੰਮਰਾਹ ਕਰ ਸਕਦੇ ਹਨ, ਇਸ ਲਈ NSA ਲਗਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਮ ਆਦਮੀ ਕਲੀਨਿਕ 'ਚ ਲੋਕਾਂ ਨੂੰ ਮਿਲ ਰਹੀ ਹਰ ਤਰ੍ਹਾਂ ਦੀ ਸਹੂਲਤ
NEXT STORY