ਚੰਡੀਗੜ੍ਹ (ਵੈੱਬ ਡੈਸਕ): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ 'ਤੇ ਸੁਣਵਾਈ ਟੱਲ ਗਈ ਹੈ। ਇਹ ਸੁਣਵਾਈ ਹੁਣ ਪਰਸੋਂ ਬੁੱਧਵਾਰ ਨੂੰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਦਾਖ਼ਲ ਪਟੀਸ਼ਨ ਵਿਚ ਕੁਝ ਖ਼ਾਮੀਆਂ ਸਨ, ਜਿਸ ਨੂੰ ਸਰਕਾਰੀ ਵਕੀਲ ਵੱਲੋਂ ਉਭਾਰਿਆ ਗਿਆ। ਇਸ ਮਗਰੋਂ ਸੁਣਵਾਈ ਟਾਲ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸਾਬਕਾ Mrs. Chandigarh ਨੂੰ ਪੁਲਸ ਨੇ ਪੁੱਤ ਦੇ ਨਾਲ ਕੀਤਾ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ (ਵੀਡੀਓ)
ਮੁੱਢਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਵਕੀਲ ਵੱਲੋਂ ਦਾਖ਼ਲ ਪਟੀਸ਼ਨ ਵਿਚ ਉਨ੍ਹਾਂ ਦੇ ਮਾਪਿਆਂ ਦੀ ਉਮਰ ਅਤੇ ਪਤਾ ਸਹੀ ਨਹੀਂ ਸੀ, ਜਿਸ ਕਾਰਨ ਸੁਣਵਾਈ ਨੂੰ ਟਾਲ ਦਿੱਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਤੇ ਉਹ ਜੇਲ੍ਹ ਅੰਦਰੋਂ ਹੀ ਲੋਕ ਸਭਾ ਦੀ ਚੋਣ ਜਿੱਤ ਕੇ ਸੰਸਦ ਮੈਂਬਰ ਬਣੇ ਹਨ। ਇਸ ਮਗਰੋਂ ਹੁਣ ਉਨ੍ਹਾਂ ਵੱਲੋਂ ਹਾਈ ਕੋਰਟ ਵਿਚ ਪਟੀਸ਼ਨ ਲਗਾ ਕੇ ਉਨ੍ਹਾਂ ਖ਼ਿਲਾਫ਼ ਲੱਗੀ NSA ਨੂੰ ਤੋੜਣ ਦੀ ਮੰਗ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ ਦਲ ਦੇ ਬਾਗੀ ਧੜੇ ਦੀ ਹੋਈ ਮੀਟਿੰਗ, ਗੁਰਪ੍ਰਤਾਪ ਵਡਾਲਾ ਬੋਲੇ, ਪਾਰਟੀ 'ਚ ਹਾਵੀ ਨਹੀਂ ਹੋਵੇਗਾ ਪਰਿਵਾਰਵਾਦ
NEXT STORY