ਬਾਬਾ ਬਕਾਲਾ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅੱਜ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਨੇ ਇੰਗਲੈਂਡ ਦੀ ਰਹਿਣ ਵਾਲੀ ਐੱਨ.ਆਰ. ਆਈ. ਗੁਰੂ ਸਿੱਖ ਕੁੜੀ ਕਿਰਨਦੀਪ ਕੌਰ ਨਾਲ ਲਾਵਾਂ ਫੇਰੇ ਲਏ ਹਨ। ਆਨੰਦ ਕਾਰਜ ਲਈ ਪਹਿਲਾਂ ਸਥਾਨ ਜਲੰਧਰ ਦੇ ਫਤਿਹਪੁਰ ਦੋਨਾਂ ਸਥਿਤ ਛੇਵੀਂ ਪਾਤਸ਼ਾਹੀ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਣ ਛੋਹ ਧਰਤੀ ਦੇ ਇਤਿਹਾਸਕ ਗੁਰੂ ਘਰ ਤੈਅ ਸੀ ਪਰ ਅੰਤਿਮ ਸਮੇਂ ਵਿਚ ਵਿਆਹ ਦੀ ਲੋਕੇਸ਼ਨ ਬਦਲ ਦਿੱਤੀ ਗਈ। ਇੰਗਲੈਂਡ ਤੋਂ ਆਈ ਕਿਰਨਦੀਪ ਕੌਰ ਦਾ ਪਰਿਵਾਰ ਗੱਡੀਆਂ ਰਾਹੀਂ ਬਾਬਾ ਬਕਾਲਾ ਪਹੁੰਚਿਆ। ਜਿੱਥੇ ਦੋਵਾਂ ਦੇ ਆਨੰਦ ਕਾਰਜ ਬਾਬਾ ਬਕਾਲਾ ਦੇ ਨੇੜਲੇ ਪਿੰਡ ਜੱਲੂਪੁਰ ਖੇੜਾ ਦੇ ਗੁਰੂ ਘਰ ਵਿਚ ਹੋਏ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਇਸ ਵਿਆਹ ਦੀਆਂ ਰਸਮਾਂ ਬਹੁਤ ਹੀ ਸਾਦੇ ਤਰੀਕੇ ਨਾਲ ਕੀਤੀਆਂ ਗਈਆਂ। ਗੁਰੂ ਘਰ ਵਿਚ ਕੋਈ ਵਿਸ਼ੇਸ਼ ਟੈਂਟ ਜਾਂ ਫਿਰ ਕੋਈ ਹੋਰ ਸਜਾਵਟ ਨਹੀਂ ਕੀਤੀ ਗਈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਿਆਹ ਦੇ ਬਾਰੇ ਵਿਚ ਸਾਰੀ ਜਾਣਕਾਰੀ ਗੁਪਤ ਰੱਖੀ ਗਈ ਪਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਵਿਆਹ ਦੇ ਪ੍ਰੋਗਰਾਮ ਲਈ ਬੁਕਿੰਗ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤਕ ਲਈ ਕੀਤੀ ਗਈ ਹੈ। ਆਨੰਦ ਕਾਰਜ ਦਾ ਪ੍ਰੋਗਰਾਮ ਅਤੇ ਉਸ ਤੋਂ ਬਾਅਦ ਲੰਗਰ ਦਾ ਪ੍ਰਬੰਧ ਗੁਰੂ ਘਰ ਵਿਚ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲਦੀ ਹੀ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ, ਸਿਹਤ ਮੰਤਰੀ ਨੇ ਦਿੱਤਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਕੰਜ਼ਿਊਮਰ ਫੋਰਮ ਦੇ ਸਾਬਕਾ ਜੱਜ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਤੋਂ ਹੋਇਆ ਵੱਡਾ ਖ਼ੁਲਾਸਾ
NEXT STORY