ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਤੋਂ ਮੌਜੂਦਾ ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਇਸ ਸਬੰਧੀ ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਨੇ ਇਕ ਚਿੱਠੀ ਜਨਤਕ ਕੀਤੀ ਹੈ, ਜਿਸ ਵਿਚ ਸੰਸਦ ਮੈਂਬਰ ਵੱਲੋਂ 20 ਜੁਲਾਈ ਤੋਂ 13 ਅਗਸਤ, 2026 ਤੱਕ ਚੱਲ ਰਹੇ ਸੰਸਦ ਦੇ ਮੌਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਹੈ।
ਤਰਸੇਮ ਸਿੰਘ ਨੇ ਕਿਹਾ ਕਿ ਲੋਕਾਂ ਦਾ ਚੁਣਿਆ ਹੋਇਆ ਨੁਮਾਇੰਦਾ ਹੋਣ ਦੇ ਬਾਵਜੂਦ ਉਨ੍ਹਾਂ ਦੇ ਪੁੱਤਰ ਨੂੰ ਕਿਸੇ ਵੀ ਪਾਰਲੀਮੈਂਟ ਸੈਸ਼ਨ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਹ ਆਪਣੇ ਹਲਕੇ ਦੇ ਮੁੱਦੇ ਚੁੱਕਣ ਅਤੇ ਆਪਣੇ ਸੰਸਦੀ ਫਰਜ਼ ਨਿਭਾਉਣ ਤੋਂ ਅਸਮਰੱਥ ਰਹੇ ਹਨ। ਉਨ੍ਹਾਂ ਕਿਹਾ ਕਿ ਕਿ ਐੱਨ. ਐੱਸ. ਏ. ਹਟਾਏ ਜਾਣ ਤੋਂ ਬਾਅਦ ਵੀ, ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿਚ ਹੀ ਕੈਦ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਲੋਕ ਸਭਾ ਵਿਚ ਪੰਜਾਬ ਵਿਚ ਵਧ ਰਹੇ ਨਸ਼ੇ, ਹੜ੍ਹਾਂ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਜਿਹੇ ਮੁੱਦੇ ਚੁੱਕਣੇ ਚਾਹੁੰਦੇ ਹਨ, ਪਰ ਉਨ੍ਹਾਂ ਨੂੰ ਸੈਸ਼ਨ ਵਿਚ ਹਿੱਸਾ ਨਹੀਂ ਲੈਣ ਦਿੱਤਾ ਜਾ ਰਿਹਾ।
ਨਹਿਰੀ ਪਾਣੀ ਨੂੰ ਲੈ ਕੇ ਹੋਇਆ ਜ਼ਬਰਦਸਤ ਝਗੜਾ
NEXT STORY