ਮੋਗਾ (ਗੋਪੀ ਰਾਊਕੇ) : ਕੱਲ੍ਹ ਸ਼ਾਮ ਮੋਗਾ ਦੇ ਪਿੰਡ ਸਿੰਘਾਂਵਾਲਾ ’ਚ ਪੁੱਜੇ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਅੰਮ੍ਰਿਤ ਪਾਣ ਕਰਾਉਣ ਤੋਂ ਉਪਰੰਤ ਹਰਿਆਣਾ ਦੇ ਕਰਨਾਲ ਵਿਖੇ ਸਮਾਗਮ ਵਿਚ ਸ਼ਾਮਲ ਹੋਣ ਲਈ ਵੱਡੇ ਕਾਫਲੇ ਦੇ ਰੂਪ ਵਿਚ ਹੋਏ ਰਿਵਾਨਾ ਹੋਏ ਹਨ। ਦੱਸ ਦੇਈਏ ਕਿ ਕੱਲ੍ਹ ਭਾਈ ਅੰਮ੍ਰਿਤਪਾਲ ਸਿੰਘ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਚ ਇਕ ਨਜ਼ਦੀਕੀ ਰਿਸ਼ਤੇਦਾਰ ਨੂੰ ਮਿਲਣ ਲਈ ਪੁੱਜੇ ਸਨ ਅਤੇ ਬਾਅਦ ਵਿਚ ਉਨ੍ਹਾਂ ਨੇ ਜਲੰਧਰ ਵਿਖੇ ਹੋਣ ਵਾਲੇ ਨਗਰ ਕੀਰਤਨ ਵਿਚ ਸ਼ਿਰਕਤ ਕਰਨੀ ਸੀ ਪਰ ਮੋਗਾ ਪੁਲਸ ਨੇ ਉਨ੍ਹਾਂ ਨੂੰ ਜਲੰਧਰ ਲਈ ਨਹੀਂ ਜਾਣ ਦਿੱਤਾ ਅਤੇ ਭਾਰੀ ਪੁਲਸ ਫੋਰਸ ਤਾਇਨਾਤ ਕਰਕੇ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਨਜ਼ਰਬੰਦ ਕੀਤੇ ਜਾਣ ’ਤੇ ਬੋਲੇ ਅੰਮ੍ਰਿਤਪਾਲ ਸਿੰਘ, ਸੁਧੀਰ ਸੂਰੀ ਦੇ ਕਾਤਲ ਸੰਦੀਪ ਸੰਨੀ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਇਸ ਦਰਮਿਆਨ ਦੇਰ ਰਾਤ ਗੁਰਦੁਆਰਾ ਭਾਈ ਸੇਵਾ ਸਿੰਘ ਵਿਖੇ ਵੱਡੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਕੱਲ੍ਹ ਸਿੰਘਾਂਵਾਲਾ ਵਿਖੇ ਅੰਮ੍ਰਿਤ ਪਾਣ ਕਰਾਉਣ ਤੋਂ ਬਾਅਦ ਹੀ ਉਹ ਅਗਲੇ ਪ੍ਰੋਗਰਾਮ ਲਈ ਰਵਾਨਾ ਹੋਣਗੇ। ਦੱਸ ਦੇਈਏ ਕਿ ਅੱਜ ਭਾਈ ਅੰਮ੍ਰਿਤਪਾਲ ਸਿੰਘ ਇਕ ਵਜੇ ਦੇ ਕਰੀਬ ਗੁਰਦੁਆਰਾ ਭਾਈ ਸੇਵਾ ਸਿੰਘ ਤੋਂ ਹਰਿਆਣਾ ਦੇ ਕਰਨਾਲ ਸ਼ਹਿਰ ਵਿਚ ਹੋਣ ਵਾਲੇ ਸਮਾਗਮ ਲਈ ਇਕ ਵੱਡੇ ਕਾਫਲੇ ਦੇ ਰੂਪ ਵਿਚ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ : ਸੁਧੀਰ ਸੂਰੀ ਨੂੰ ਕਤਲ ਕਰਨ ਵਾਲੇ ਸੰਦੀਪ ਸੰਨੀ ਦੀ ਅੰਮ੍ਰਿਤਪਾਲ ਸਿੰਘ ਨਾਲ ਵੀਡੀਓ ਹੋਈ ਵਾਇਰਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜ਼ਿੰਦਗੀ ਭਰ ਕਦੇ ਝੁਕਣ ਨਹੀਂ ਦੇਣਗੇ ਇਹ ਦੇਸੀ ਨੁਸਖ਼ੇ
NEXT STORY