ਜਲੰਧਰ (ਵੈੱਬ ਡੈਸਕ)- ਸੋਸ਼ਲ ਮੀਡੀਆ ਦੇ ਇੰਫਲੂਐਂਸਰਾਂ ਨੂੰ ਲਗਾਤਾਰ ਧਮਕੀਆਂ ਦੇਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਮਹਿਰੋਂ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਬੈਨ ਕਰ ਦਿੱਤਾ ਗਿਆ ਹੈ। ਇਥੇ ਵੀ ਦੱਸ ਦੇਈਏ ਕਿ ਲੁਧਿਆਣਾ ਦੀ ਇੰਫਲੂਐਂਸਰ ਕੰਚਨ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਇਸੇ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਲਈ ਗਈ ਸੀ।
ਇਹ ਵੀ ਪੜ੍ਹੋ: ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਕੰਚਨ ਕੌਰ ਨੂੰ ਧਮਕੀਆਂ ਦੇਣ ਮਗਰੋਂ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਅਤੇ ਸਿਮਰਨਪ੍ਰੀਤ ਕੌਰ ਉਰਫ਼ ਪ੍ਰੀਤ ਜੱਟੀ ਨੂੰ ਵੀ ਲਗਾਤਾਰ ਧਮਕੀਆਂ ਜਾ ਰਹੀਆਂ ਸਨ। ਅੰਮ੍ਰਿਤਪਾਲ ਸਿੰਘ ਵੱਲੋਂ ਲਗਾਤਾਰ ਟਾਰਗੇਟ ਕਰਨ ਮਗਰੋਂ ਇੰਫਲੂਐਂਸਰਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਕ ਪਾਸੇ ਜਿੱਥੇ ਬੀਤੇ ਦਿਨ ਦੀਪਿਕਾ ਲੂਥਰਾ ਨੇ ਪੁਲਸ ਕਮਿਸ਼ਨਰ ਕੋਲ ਜਾ ਕੇ ਸੁਰੱਖਿਆ ਦੀ ਮੰਗ ਕੀਤੀ, ਉਥੇ ਹੀ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਪ੍ਰੀਤ ਜੱਟੀ ਵੱਲੋਂ ਲਾਈਵ ਆ ਕੇ ਸੋਸ਼ਲ ਮੀਡੀਆ 'ਤੇ ਆਪਣਾ ਦਰਦ ਬਿਆਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ ਰਹੇਗਾ ਬੰਦ
ਇਥੇ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ 'ਇੰਸਟਾ ਕੁਈਨ' ਵਜੋਂ ਮਕਬੂਲ ਕੰਚਨ ਉਰਫ਼ ਕਮਲ ਕੌਰ ਭਾਬੀ ਦੀ ਸ਼ੱਕੀ ਹਾਲਾਤ ਵਿਚ ਬਠਿੰਡਾ ਵਿਖੇ ਕਾਰ ਵਿਚੋਂ ਲਾਸ਼ ਬਰਾਮਦ ਹੋਈ ਸੀ। ਉਸ ਦੇ ਕਤਲ ਦੀ ਜ਼ਿੰਮੇਵਾਰੀ ਖ਼ੁਦ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਲਈ ਗਈ ਸੀ। ਹੁਣ ਇਸ ਕਤਲ ਮਾਮਲੇ ਨੂੰ ਬਠਿੰਡਾ ਪੁਲਸ ਨੇ ਸੁਲਝਾ ਲਿਆ ਹੈ। ਇਸ ਵਾਰਦਾਤ ਦਾ ਮੁੱਖ ਸਾਜ਼ਿਸ਼ਘਾੜਾ ਅੰਮ੍ਰਿਤਪਾਲ ਸਿੰਘ ਮਹਿਰੋਂ ਫ਼ਰਾਰ ਹੈ ਪਰ ਉਸ ਦੇ ਦੋ ਸਾਥੀਆਂ ਨੂੰ ਪੁਲਸ ਨੇ ਲੰਘੀ ਰਾਤ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਾਤਲਾਂ ਨੂੰ ਕੰਚਨ ਵੱਲੋਂ ਸੋਸ਼ਲ ਮੀਡੀਆ ’ਤੇ ਲੱਚਰ ਸਮੱਗਰੀ ਪਾਉਣ ’ਤੇ ਇਤਰਾਜ਼ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ
NEXT STORY