ਚੰਡੀਗੜ੍ਹ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 'ਤੇ ਲੱਗੀ NSA ਬਾਰੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਤੋਂ NSA ਹਟਾ ਦਿੱਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਤੋਂ ਵੀ NSA ਹਟਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਪੁਲਸ ਦੀ ਟੀਮ ਉਸ ਨੂੰ ਪੰਜਾਬ ਲਿਆਉਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਪਹੁੰਚ ਚੁੱਕੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਸਿੰਘ ਦੇ 7 ਹੋਰ ਸਾਥੀਆਂ ਦੀ ਪੁਲਸ ਰਿਮਾਂਡ ਵੀ ਅੱਜ ਖ਼ਤਮ ਹੋ ਰਹੀ ਹੈ, ਉਨ੍ਹਾਂ ਨੂੰ ਵੀ ਅੱਜ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਅਮਿਤ ਸ਼ਾਹ ਦੇ ਬਿਆਨ 'ਤੇ ਪੰਜਾਬ ਵਿਧਾਨ ਸਭਾ 'ਚ ਹੰਗਾਮਾ! ਨਿੰਦਾ ਪ੍ਰਤਸਾਵ ਲਿਆਉਣ ਦੀ ਮੰਗ
ਜਾਣਕਾਰੀ ਮੁਤਾਬਕ ਪੰਜਾਬ ਪੁਲਸ ਵੱਲੋਂ ਵਰਿੰਦਰ ਸਿੰਘ ਫ਼ੌਜੀ ਨੂੰ ਟ੍ਰਾਂਜ਼ਿਟ ਰਿਮਾਂਡ 'ਤੇ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਤੋਂ NSA ਹਟਾ ਦਿੱਤੀ ਗਈ ਸੀ ਤੇ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਸੀ। ਇਨ੍ਹਾਂ ਨੂੰ 21 ਮਾਰਚ ਨੂੰ ਅਜਨਾਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਉਨ੍ਹਾਂ ਨੂੰ 25 ਮਾਰਚ ਤਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਹ ਪੁਲਸ ਰਿਮਾਂਡ ਵੀ ਅੱਜ ਖ਼ਤਮ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ ਰਾਸ਼ਨ ਕਾਰਡ! ਵਿਧਾਨ ਸਭਾ 'ਚ ਬੋਲੇ ਕੈਬਨਿਟ ਮੰਤਰੀ
ਦੱਸ ਦਈਏ ਕਿ ਮਾਰਚ 2023 ਵਿਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਖ਼ਿਲਾਫ਼ NSA ਲਗਾਇਆ ਗਿਆ ਸੀ। ਹੁਣ ਵਰਿੰਦਰ ਸਿੰਘ ਫ਼ੌਜੀ ਤੋਂ NSA ਹਟਣ ਤੋਂ ਬਾਅਦ ਸਿਰਫ਼ ਅੰਮ੍ਰਿਤਪਾਲ ਸਿੰਘ ਅਤੇ ਪੱਪਲਪ੍ਰੀਤ ਸਿੰਘ ਹੀ NSA ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਰਹਿ ਗਏ ਹਨ। ਇਨ੍ਹਾਂ 'ਤੇ ਲੱਗੀ NSA ਬਾਰੇ ਵੀ ਅੱਜ ਕੋਈ ਅਪਡੇਟ ਸਾਹਮਣੇ ਆ ਸਕਦੀ ਹੈ। ਹਾਈ ਕੋਰਟ ਵਿਚ ਸੁਣਵਾਈ ਦੌਰਾਨ ਸਰਕਾਰ ਵੱਲੋਂ NSA ਵਧਾਉਣ ਜਾਂ ਖ਼ਤਮ ਕਰਨ ਬਾਰੇ ਕੋਈ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਨਿਆਰੇ ਦੀ ਦੁਕਾਨ 'ਤੇ ਗਾਹਕ ਬਣ ਕੇ ਆਇਆ ਲੁਟੇਰਾ ਮੁੰਦਰੀਆਂ ਦਾ ਡੱਬਾ ਲੈ ਕੇ ਹੋਇਆ ਫ਼ਰਾਰ
NEXT STORY