ਚੰਡੀਗੜ੍ਹ (ਵੈੱਬ ਡੈਸਕ): ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ 'ਤੇ ਬਾਹਰ ਲਿਆਂਦਾ ਜਾ ਸਕਦਾ ਹੈ ਜਿਸ ਦੌਰਾਨ ਉਹ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।
ਇਹ ਖ਼ਬਰ ਵੀ ਪੜ੍ਹੋ - ਆਖ਼ਿਰ ਕਿਉਂ ਅਕਾਲੀ ਉਮੀਦਵਾਰ ਨੇ ਇੱਕੋ ਦਿਨ 'ਚ ਬਦਲੀਆਂ 2 ਪਾਰਟੀਆਂ? ਕਿਵੇਂ ਹੋਈ ਘਰ ਵਾਪਸੀ
ਇਹ ਗੱਲ ਤਾਂ ਸਾਫ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਜੇਕਰ ਸਹੁੰ ਚੁੱਕਦੇ ਹਨ ਤਾਂ ਬਤੌਰ ਐਮ. ਪੀ. ਖ਼ਡੂਰ ਸਾਹਿਬ ਦੀ ਨੁਮਾਇੰਦਰੀ ਕਰ ਪਾਉਣਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਖ਼ਿਲਾਫ਼ NSA ਲਗਾਈ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸੂਨ ਸੀਜ਼ਨ ਦੌਰਾਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
NEXT STORY