ਚੰਡੀਗੜ੍ਹ (ਗੰਭੀਰ): ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਪੈਰੋਲ ਮੰਗੀ ਹੈ। ਪਟੀਸ਼ਨ ’ਚ ਕੌਮੀ ਸੁਰੱਖਿਆ ਐਕਟ, 1980 ਦੀ ਧਾਰਾ 15 ਤਹਿਤ ਅਸਥਾਈ ਰਿਹਾਈ ਦੀ ਮੰਗ ਕਰਦਿਆਂ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਸ਼ਾਮਲ ਹੋਣਾ ਹੈ।
ਇਹ ਖ਼ਬਰ ਵੀ ਪੜ੍ਹੋ - ਹੱਥਕੜੀ ਲਾ ਕੇ ਵਿਆਹ 'ਚ ਭੰਗੜਾ ਪਾਉਣ ਵਾਲੇ ਦੀ ਵੀਡੀਓ ਬਾਰੇ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ
ਇਸ ਲਈ ਇਸ ਸਮੇਂ ਦੌਰਾਨ ਪੈਰੋਲ ਦੀ ਮੰਗ ਕੀਤੀ ਗਈ ਹੈ ਤਾਂ ਕਿ ਉਹ ਸੰਸਦ ਮੈਂਬਰ ਵਜੋਂ ਆਪਣੇ ਸੰਸਦੀ ਕਰਤੱਵਾਂ ਦੀ ਪਾਲਣਾ ਕਰ ਸਕੇ। ਫ਼ਿਲਹਾਲ ਇਹ ਪਟੀਸ਼ਨ ਹਾਈ ਕੋਰਟ ਦੀ ਰਜਿਸਟਰੀ ਸ਼ਾਖਾ ’ਚ ਹੈ, ਜਿੱਥੇ ਇਸ ਦੀ ਸਕਰੂਟਨੀ ਕੀਤੀ ਜਾ ਰਹੀ ਹੈ। ਸਕਰੂਟਨੀ ਪੂਰੀ ਹੋਣ ਤੋਂ ਬਾਅਦ ਹੀ ਇਸ ਨੂੰ ਅਦਾਲਤ ਅੱਗੇ ਸੂਚੀਬੱਧ ਕੀਤਾ ਜਾਵੇਗਾ।
ਸ੍ਰੀ ਨਗਰ ਤੋਂ ਆਰੰਭ ਹੋਇਆ 'ਪੁਕਾਰ ਦਿਵਸ ਨਗਰ ਕੀਰਤਨ' ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜ ਕੇ ਹੋਇਆ ਸੰਪੰਨ
NEXT STORY