ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਇਸ ਅੰਮ੍ਰਿਤ ਸੰਚਾਰ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਵੀ ਸਿੱਖ ਸੰਗਤਾਂ ਦੇ ਵੱਡੇ ਇਕੱਠ ਨਾਲ ਪਹੁੰਚੇ। ਅੰਮ੍ਰਿਤਪਾਲ ਸਿੰਘ ਸ਼ਨੀਵਾਰ ਦੇਰ ਸ਼ਾਮ ਹੀ ਆਪਣੇ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਹੇਠਾਂ ਇਕੱਠੇ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੇ ਕਿਸੇ ਵੀ ਤਰ੍ਹਾਂ ਦੇ ਕੰਮ ਵਿਚ ਪ੍ਰਸ਼ਾਸਨ ਵਲੋਂ ਕੋਈ ਵੀ ਅੜਿੱਕਾ ਨਹੀਂ ਡਾਹਿਆ ਜਾ ਰਿਹਾ ਹੈ। ਜੇਕਰ ਅਜਿਹੀ ਕੋਈ ਗੱਲ ਹੋਵੇਗੀ ਤਾਂ ਉਹ ਮੀਡੀਆ ਨਾਲ ਸਾਂਝੀ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ਭਾਜਪਾ, ਇਸ ਵੱਡੇ ਸਿੱਖ ਆਗੂ ਨੂੰ ਬਣਾਇਆ ਜਾ ਸਕਦੈ ਸੂਬਾ ਪ੍ਰਧਾਨ
ਬੇਅਦਬੀ ਮਾਮਲੇ ਨੂੰ ਲੈ ਕੇ ਕੀ ਬੋਲੇ ਅੰਮ੍ਰਿਤਪਾਲ
ਬੇਅਦਬੀ ਮਾਮਲੇ ਸੰਬੰਧੀ ਪੁੱਛੇ ਗਏ ਸਵਾਲ ’ਤੇ ਜਵਾਬ ਦਿੰਦਿਆਂ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਧਰਨੇ ਜਾਂ ਮੋਰਚਿਆਂ ਵਿਚ ਬਹੁਤਾ ਯਕੀਨ ਨਹੀਂ ਰੱਖਦੇ ਹਨ ਪਰ ਜੇਕਰ ਧਰਨਿਆਂ ਮੋਰਚਿਆਂ ਨਾਲ ਇਨਸਾਫ ਮਿਲਦਾ ਹੈ ਤਾਂ ਉਹ ਉਸ ਤੋਂ ਗੁਰੇਜ਼ ਨਹੀਂ ਕਰਨਗੇ ਪਰ ਇਨਸਾਫ਼ ਉਦੋਂ ਤੱਕ ਨਹੀਂ ਹੋਵੇਗਾ ਜਦੋਂ ਤੱਕ ਸਿੱਖ ਇਕੱਠੇ ਹੋ ਕੇ ਲਾਮਬੰਦ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀ ਦਾ ਇਨਸਾਫ਼ ਚਾਹੀਦਾ ਹੈ ਤਾਂ ਸਿੱਖਾਂ ਨੂੰ ਇਕੱਠਇਆਂ ਹੋਣਾ ਪਵੇਗਾ। ਸਿੱਖਾਂ ਦੀ ਏਕਤਾ ਨਾਲ ਹੀ ਸਰਕਾਰਾਂ ਨੂੰ ਝੁਕਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਏ ਵਿਆਹ ਦਾ ਖ਼ੌਫਨਾਕ ਅੰਤ, ਰਾਖਸ਼ ਬਣੇ ਪਤੀ ਨੇ ਪਤਨੀ ਨੂੰ ਦਿੱਤੀ ਰੌਗਟੇ ਖੜ੍ਹੇ ਕਰਨ ਵਾਲੀ ਮੌਤ
ਗੁਲਾਮੀ ਸਭ ਤੋਂ ਵੱਡਾ ਚੈਲੰਜ
ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਦੇ ਅੱਗੇ ਗੁਲਾਮੀ ਸਭ ਤੋਂ ਵੱਡਾ ਚੈਲੰਜ ਹੈ। ਇਸ ਗੁਲਾਮੀ ਨੂੰ ਸਿੱਖਾਂ-ਨੌਜਵਾਨਾਂ ਨੂੰ ਇਕੱਠਿਆਂ ਕਰਕੇ ਹੀ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿਚ ਫਸੇ ਹੋਏ ਹਨ, ਇਸ ਗੁਲਾਮੀ ਨੂੰ ਉਦੋਂ ਤੱਕ ਨਹੀਂ ਦੂਰ ਕੀਤਾ ਜਾ ਸਕਦਾ ਜਦੋਂ ਤੱਕ ਨੌਜਵਾਨ ਸਿੱਖੀ ਨਾਲ ਨਹੀਂ ਜੁੜਦੇ ਹਨ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਪਾਨ ਕਰਨ ਵਾਲਿਆਂ ਦੀ ਫਿਲਹਾਲ ਉਨ੍ਹਾਂ ਕੋਲ ਕੋਈ ਸੂਚੀ ਨਹੀਂ ਹੈ, ਇਸ ਸਬੰਧੀ ਐੱਸ. ਜੀ. ਪੀ. .ਸੀ ਜਾਣਕਾਰੀ ਦੇ ਸਕਦੀ ਹੈ ਕਿ ਕਿੰਨੇ ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਦੇ ਲੜ ਲੱਗੇ ਹਨ ਪਰ ਉਹ ਪਿੰਡਾਂ ਵਿਚ ਅੰਮ੍ਰਿਤ ਸੰਚਾਰ ਲਹਿਰ ਚਲਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ।
ਇਹ ਵੀ ਪੜ੍ਹੋ : ਫਰਾਰ ਚੱਲ ਰਹੇ ਸਾਬਕਾ ਡਿਪਟੀ ਸੁਪਰਡੈਂਟ ਪ੍ਰਭਜੋਤ ਸਿੱਧੂ ਨੇ ਅਦਾਲਤ ’ਚ ਕੀਤਾ ਸਰੰਡਰ, ਜਾਣੋ ਕੀ ਹੈ ਪੂਰਾ ਮਾਮਲਾ
ਐੱਸ. ਜੀ. ਪੀ. ਸੀ. ’ਚ ਵੀ ਕਮੀਆਂ
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਵੀ ਕਮੀਆਂ ਹਨ, ਜਿਸ ਨੂੰ ਦੂਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਸੰਸਥਾ ਵਿਚ ਕਮੀਆਂ ਹੁੰਦੀਆਂ ਹਨ, ਜਿਨ੍ਹਾਂ ਨੂੰ ਦੂਰ ਕਰਨਾ ਚਾਹੀਦਾ ਹੈ। ਜੇਕਰ ਇਹੋ ਬਹਾਨਾ ਬਣਾਉਂਦੇ ਰਹੇ ਕਿ ਸਾਡੇ ਵਿਚ ਕੋਈ ਕਮੀ ਨਹੀਂ ਹੈ, ਤਾਂ ਉਨ੍ਹਾਂ ਨੂੰ ਦੂਰ ਨਹੀਂ ਕੀਤਾ ਜਾ ਸਕਦਾ। ਸਾਰੇ ਭੁੱਲਣਹਾਰ ਹਨ, ਜੇਕਰ ਕਿਸੇ ਕੋਲੋਂ ਕੋਈ ਗ਼ਲਤੀ ਹੋਈ ਹੈ ਤਾਂ ਉਸ ਨੂੰ ਮੰਨ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ’ਚ ਡੇਰਾ ਖੋਲ੍ਹੇ ਜਾਣ ਦੇ ਬਿਆਨ ’ਤੇ ਕੀ ਬੋਲੇ ਸਪੀਕਰ ਕੁਲਤਾਰ ਸੰਧਵਾਂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ, ਵੱਡੀ ਗਿਣਤੀ 'ਚ ਪੁੱਜੀ ਸੰਗਤ
NEXT STORY