ਬਠਿੰਡਾ (ਵਿਜੈ ਵਰਮਾ): ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਸੰਤ ਸਿੰਘ ਦੀ ਅਚਾਨਕ ਸਿਹਤ ਵਿਗੜਨ ਕਾਰਨ ਦੋਵਾਂ ਨੂੰ ਮੈਡੀਕਲ ਚੈੱਕਅੱਪ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਇਸ ਦੌਰਾਨ ਸਿਵਲ ਹਸਪਤਾਲ ਦੇ ਅੰਦਰ ਅਤੇ ਬਾਹਰ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਦੋਵਾਂ ਦਾ ਵੱਖ-ਵੱਖ ਡਾਕਟਰਾਂ ਕੋਲੋਂ ਮੈਡੀਕਲ ਚੈੱਕਅੱਪ ਕਰਵਾਇਆ ਗਿਆ, ਜਿਸ ਤੋਂ ਬਾਅਦ ਜ਼ਰੂਰੀ ਦਵਾਈਆਂ ਦੇ ਕੇ ਉਨ੍ਹਾਂ ਨੂੰ ਵਾਪਸ ਜੇਲ੍ਹ ਭੇਜ ਦਿੱਤਾ ਗਿਆ।
ਇਸ ਮੌਕੇ 'ਤੇ ਪਹੁੰਚੇ ਐਡਵੋਕੇਟ ਮਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਸੰਤ ਸਿੰਘ ਨੂੰ ਮੈਡੀਕਲ ਚੈੱਕਅੱਪ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਭਾਈ ਬਸੰਤ ਸਿੰਘ ਇਕ ਵਾਰ ਡਿੱਗ ਪਏ ਸਨ, ਜਿਸ ਕਾਰਨ ਉਨ੍ਹਾਂ ਦੇ ਸਿਰ ਵਿਚ ਸੱਟ ਲੱਗ ਗਈ ਸੀ ਅਤੇ ਹੁਣ ਉਨ੍ਹਾਂ ਨੂੰ ਸਿਰ ਨਾਲ ਸਬੰਧਤ ਸਮੱਸਿਆ ਆ ਰਹੀ ਸੀ। ਇਸੇ ਤਰ੍ਹਾਂ ਚਾਚਾ ਹਰਜੀਤ ਸਿੰਘ ਨੂੰ ਰੀੜ੍ਹ ਦੀ ਹੱਡੀ ਅਤੇ ਗੁਰਦਿਆਂ ਨਾਲ ਸਬੰਧਤ ਸਮੱਸਿਆਵਾਂ ਪੇਸ਼ ਆ ਰਹੀਆਂ ਸਨ। ਦੋਵਾਂ ਨੂੰ ਭਾਰੀ ਪੁਲਸ ਸੁਰੱਖਿਆ ਹੇਠ ਸਿਵਲ ਹਸਪਤਾਲ ਲਿਆਂਦਾ ਗਿਆ।

ਜ਼ਿਕਰਯੋਗ ਹੈ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਅਜਨਾਲਾ ਥਾਣੇ ਦੇ ਘਿਰਾਓ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਵਿਰੁੱਧ NSA ਲਗਾ ਕੇ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਕੁਝ ਸਮਾਂ ਪਹਿਲਾਂ ਉਨ੍ਹਾਂ ਦੀ NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੋਵਾਂ ਸਮੇਤ ਕੁਝ ਹੋਰ ਵਿਅਕਤੀਆਂ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ।
ਕੱਲ੍ਹ ਨਹੀਂ ਸਗੋਂ ਇਸ ਦਿਨ ਜੇਲ੍ਹ 'ਚੋਂ ਬਾਹਰ ਆ ਸਕਦੇ ਨੇ ਅੰਮ੍ਰਿਤਪਾਲ ਸਿੰਘ, ਸਖ਼ਤ ਸ਼ਰਤਾਂ 'ਤੇ ਮਿਲੀ ਪੈਰੋਲ
NEXT STORY