ਅਜਨਾਲਾ (ਗੁਰਜੰਟ)- ਅਜਨਾਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਇਕ ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਬੀਤੇ ਦਿਨ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।ਇਸ ਸਬੰਧੀ ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਸੰਜੀਵ ਕੁਮਾਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਦਾ ਇਕ ਦਿਨ ਪੁਲਸ ਰਿਮਾਂਡ ਮਿਲਿਆ ਸੀ, ਜਿਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬੀਤੇ ਦਿਨ ਮਾਣਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਨੌਜਵਾਨ ਵਰਿੰਦਰ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਉਸ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ, ਜਿਸ ਸਬੰਧ ਵਿਚ ਪੁਲਸ ਨੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਹੈ।
ਇਹ ਵੀ ਪੜ੍ਹੋ- ਕੈਨੇਡਾ ਤੋਂ ਫ਼ਿਰ ਆਈ ਦਰਦਨਾਕ ਖ਼ਬਰ, ਤਰਨਤਾਰਨ ਦੇ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ
ਵੀਡੀਓ ਜਾਰੀ ਕਰ ਅੰਮ੍ਰਿਤਪਾਲ ਨੇ ਖੁਦ ਕੀਤੀ ਸੀ ਪੁਸ਼ਟੀ
ਦੱਸ ਦੇਈਏ ਅੰਮ੍ਰਿਤਪਾਲ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਅਜਨਾਲਾ ਪੁਲਸ ਵੱਲੋਂ ਕਿਸੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਹੇਠ ਝੂਠੇ ਅਤੇ ਬੇ-ਬੁਨਿਆਦ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਪੁਲਸ ਵੱਲੋਂ ਸਾਡੇ ਦੋ ਸਿੰਘ ਲਵਪ੍ਰੀਤ ਸਿੰਘ ਤੂਫ਼ਾਨ ਅਤੇ ਜਥੇਦਾਰ ਸੰਧੂ ਨੂੰ ਘਰੋਂ ਚੁੱਕ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅਸੀਂ ਪੁਲਸ ਨੂੰ ਬੜੀ ਵਾਰ ਬੇਨਤੀ ਕਰ ਚੁੱਕੇ ਹਾਂ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਟਕਰਾਅ ਦੀ ਸਥਿਤੀ ਵਿਚ ਨਹੀਂ ਆਉਣਾ ਚਾਹੁੰਦੇ ਪਰ ਜੇ ਸਾਡੇ ਸਿੰਘਾਂ ਨੂੰ ਇਸ ਤਰ੍ਹਾਂ ਇਕੱਲੇ-ਇਕੱਲੇ ਚੁੱਕਣਾ ਹੈ ਤਾਂ ਫਿਰ ਆਪਾਂ ਇਕ ਵਾਰੀ ਇਕੱਠੇ ਹੋ ਕੇ ਦੇਖ ਲੈਂਦੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਸਰਹੱਦ ਪਾਰ : ਮਸਜਿਦ ਕੰਪਲੈਕਸ ’ਚ ਮੌਲਵੀ ਦਾ ਗੋਲ਼ੀ ਮਾਰ ਕੇ ਕਤਲ, ਭਾਬੀ ਨਾਲ ਸਨ ਨਾਜਾਇਜ਼ ਸਬੰਧ
NEXT STORY