ਖਡੂਰ ਸਾਹਿਬ: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਹਿੱਸਾ ਲੈਣ ਦੀ ਇੱਛਾ ਜ਼ਾਹਿਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ 22 ਜੁਲਾਈ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ਵਿਚ ਸ਼ਾਮਲ ਹੋਣ ਦੀ ਮੰਗ ਕੀਤੀ ਹੈ। ਇਸ ਵੇਲੇ ਉਹ NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਤੇ ਇੱਥੋਂ ਹੀ ਚੋਣ ਲੜ ਕੇ ਉਹ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤੇ ਸਨ।
ਇਹ ਖ਼ਬਰ ਵੀ ਪੜ੍ਹੋ - ਭ੍ਰਿਸ਼ਟਾਚਾਰ ਖ਼ਿਲਾਫ਼ ਸ਼ਿਕਾਇਤ ਦੇਣ ਵਾਲਾ ਆਪ ਹੀ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ, ਜਾਣੋ ਪੂਰਾ ਮਾਮਲਾ
ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਵੱਡੀ ਲੀਡ ਲੈ ਕੇ ਸੰਸਦ ਮੈਂਬਰ ਚੁਣੇ ਗਏ ਹਨ। ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਸ਼ਰਤਾਂ ਸਮੇਤ 4 ਦਿਨ ਦੀ ਪੈਰੋਲ ਦਿੱਤੀ ਗਈ ਸੀ ਤੇ 5 ਜੁਲਾਈ ਨੂੰ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਵਿਚਾਲੇ ਦਿੱਲੀ ਸੰਸਦ ਭਵਨ ਵਿਚ ਲੋਕ ਸਭਾ ਸਪੀਕਰ ਦੇ ਚੈਂਬਰ ਵਿਚ ਸਹੁੰ ਚੁਕਾਈ ਗਈ ਸੀ। ਸਹੁੰ ਚੁੱਕਣ ਮਗਰੋਂ ਉਨ੍ਹਾਂ ਨੂੰ ਨਾਲ ਹੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਕਾਂਗਰਸੀ ਆਗੂ ਤੋਂ ਤੰਗ ਆ ਕੇ ਨਗਰ ਨਿਗਮ ਦੇ ਸਾਬਕਾ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ! 6 ਲੋਕਾਂ 'ਤੇ FIR ਦਰਜ
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿਚ ਮੋਗਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਸਾਥੀਆਂ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਨੇ ਜੇਲ੍ਹ ਅੰਦਰੋਂ ਹੀ 2024 ਦੀਆਂ ਲੋਕ ਸਭਾ ਚੋਣਾਂ ਲੜਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੇ ਅਜ਼ਾਦ ਉਮੀਦਵਾਰ ਵਜੋਂ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਸੀ ਅਤੇ 1 ਲੱਖ 97 ਹਜ਼ਾਰ 120 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੂੰ ਕੁੱਲ 4 ਲੱਖ 4 ਹਜ਼ਾਰ 430 ਵੋਟਾਂ ਪਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਦਾਲਤ ਨੇ ਗੈਂਗਸਟਰ ਰਮਨਦੀਪ ਸਿੰਘ ਦਾ 2 ਦਿਨ ਦਾ ਦਿੱਤਾ ਪੁਲਸ ਰਿਮਾਂਡ
NEXT STORY